ਇਸ ਸਮੇਂ ਦੀ ਵੱਡੀ ਖ਼ਬਰ
ਮੁੱਖ ਮੰਤਰੀ ਚੰਨੀ ਖਿਲਾਫ਼ ਸ਼ਿਕਾਇਤ ਦਰਜ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬਿਹਾਰ ਦੇ ਮੁਜ਼ੱਫਰਪੁਰ ਦੀ ਸੀਜੀਐਮ ਅਦਾਲਤ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਅਰਜੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਸ਼ਿਕਾਇਤ ਚੰਨੀ ਖਿਲਾਫ ਮੁਜ਼ੱਫਰਪੁਰ ਦੀ ਸਮਾਜ ਸੇਵੀ ਤਮੰਨਾ ਹਾਸ਼ਮੀ ਨੇ ਦਰਜ ਕਰਵਾਈ ਹੈ।
ਮੁੱਖ ਮੰਤਰੀ ਚੰਨੀ ਖਿਲਾਫ ਸ਼ਿਕਾਇਤ ਦਰਜ ਕਰਵਾਉਂਦਿਆਂ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਚੰਨੀ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਧਮਕਾਉਣ, ਅਪਮਾਨਿਤ ਕਰਨ ਅਤੇ ਭਾਵਨਾਵਾਂ ਨੂੰ ਦੁਖੀ ਕੀਤਾ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 295, 295 (ਏ) 504, 511 ਤਹਿਤ ਕੇਸ ਦਰਜ ਕਰਨ ਦੀ ਮੰਗ ਹੈ। ਅਦਾਲਤ ਨੇ ਇਸ ਸ਼ਿਕਾਇਤ ਤੋਂ ਬਾਅਦ ਮੁੱਢਲੀ ਅਰਜੀ ਨੂੰ ਸਵੀਕਾਰ ਕਰ ਲਿਆ ਹੈ ਅਤੇ ਸੁਣਵਾਈ ਦੀ ਤਰੀਕ 24 ਫਰਵਰੀ 2022 ਤੈਅ ਕੀਤੀ ਹੈ।























