ਸੜਕ ਹਾਦਸੇ ‘ਚ ਫੌਜ ਦੇ 4 ਜਵਾਨ ਜ਼ਖਮੀ
ਚੰਡੀਗੜ੍ਹ,22 ਫਰਵਰੀ(ਵਿਸ਼ਵ ਵਾਰਤਾ)- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਫੌਜੀ ਜਿਪਸੀ ਦੀ ਡੰਪਰ ਗੱਡੀ ਨਾਲ ਟੱਕਰ ਹੋਣ ਕਾਰਨ ਫੌਜ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ। ਜਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।























