ਅੰਮ੍ਰਿਤਸਰ ਵਿੱਚ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲ਼ੀਆਂ
ਚੰਡੀਗੜ੍ਹ,22 ਫਰਵਰੀ(ਵਿਸ਼ਵ ਵਾਰਤਾ)- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਖੇ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਗੋਲੀਆਂ ਚੱਲਣ ਦੀ ਖਬਰ ਹੈ। ਇਸ ਗੋਲੀਬਾਰੀ ਵਿੱਚ ਇੱਕ ਨੋਜਵਾਨ ਜਖਮੀ ਹੋ ਗਿਆ ਹੈ। ਜਿਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਝਗੜੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।























