ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਬਾਰੇ ਦਿੱਤਾ ਇਹ ਬਿਆਨ
ਚੰਡੀਗੜ੍ਹ, 23 ਫਰਵਰੀ(ਵਿਸ਼ਵ ਵਾਰਤਾ) ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਮੁਕੰਮਲ ਹੋਈਆਂ ਹਨ, ਜਿਸਦਾ ਨਤੀਜਾ 10 ਮਾਰਚ ਨੂੰ ਆਵੇਗਾ। ਵੋਟਾਂ ਤੋਂ ਬਾਅਦ ਵੱਖੋ-ਵੱਖ ਲੀਡਰ ਜਿੱਥੇ ਅਨੇਕਾਂ ਦਾਅਵੇ ਕਰਨ ਦੇ ਵਿੱਚ ਰੁੱਝੇ ਹੋਏ ਹਨ, ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ, ਜੇਕਰ ਕੈਪਟਨ ਅਮਰਿੰਦਰ, ਭਾਜਪਾ ਅਤੇ ਢੀਂਡਸਾ ਗੱਠਜੋੜ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਦਾ ਤਾਂ ਉਹ ਇੱਕ ਹੋਰ ਵੱਡੀ ਪਾਰਟੀ ਨਾਲ ਗੱਠਜੋੜ ਕਰਨਗੇ।
ਦੱਸ ਦੱਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਧੇ ਤੌਰ ਕਿਸੇ ਵੀ ਪਾਰਟੀ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ।























