ਪਿਤਾ ਨਾਲ ਸਕੂਲ ਜਾ ਰਹੇ ਬੱਚੇ ਨੇ ਮਾਰੀ ਨਹਿਰ ਵਿੱਚ ਛਾਲ਼,ਭਾਲ਼ ਜਾਰੀ
ਚੰਡੀਗੜ੍ਹ,23 ਫਰਵਰੀ(ਵਿਸ਼ਵ ਵਾਰਤਾ)- ਰੋਪੜ ਸ਼ਹਿਰ ਦੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਪੜ੍ਹਨ ਵਾਲੇ ਇੱਕ ਵਿਦਿਆਰਥੀ ਨੇ ਅੱਜ ਸਵੇਰੇ ਆਪਣੇ ਪਿਤਾ ਨਾਲ ਸਕੂਲ ਜਾਂਦੇ ਸਮੇਂ ਸਰਹਿੰਦ ਨਹਿਰ ਵਿੱਚ ਛਾਲ ਮਾਰ ਦਿੱਤੀ । ਬੱਚਾ 9ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਜਾਣਕਾਰੀ ਅਨੁਸਾਰ ਉਹ ਪੇਪਰ ਦੇਣ ਜਾ ਰਿਹਾ ਸੀ। ਮੌਕੇ ਤੇ ਹਾਜਰ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ ਹੋਣ ਕਾਰਨ ਨਾਕਾਮਯਾਬ ਰਹੇ। ਫਿਲਹਾਲ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।






















