ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਦਾ ਮੰਥਨ
ਮੁੱਖ ਮੰਤਰੀ ਚੰਨੀ ਸਮੇਤ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮਿਲਣੀ
ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤਸਵੀਰਾਂ ਵਿੱਚੋਂ ਗਾਇਬ
ਚੰਡੀਗੜ੍ਹ,23 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਮੰਥਨ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਕੱਲ੍ਹ ਮੁੱਖ ਮੰਤਰੀ ਚੰਨੀ,ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ,ਪੰਜਾਬ ਮਸਲਿਆਂ ਤੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਕਈ ਕੈਬਨਿਟ ਮੰਤਰੀਆਂ ਨੇ ਮਿਲਣੀ ਕੀਤੀ। ਹਾਲਾਂਕਿ ਇਸ ਦੌਰਾਨ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਇਸ ਮਿਲਣੀ ਵਿੱਚੋਂ ਗਾਇਬ ਰਹੇ ਹਨ।
























