ਸੁਪਰੀਮ ਕੋਰਟ ਨੇ ਖਾਰਿਜ਼ ਕੀਤੀ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਲਈ ਪਾਈ ਗਈ ਪਟੀਸ਼ਨ
ਆਫਲਾਈਨ ਹੀ ਹੋਣਗੇ ਬੋਰਡ ਦੇ ਪੇਪਰ
ਚੰਡੀਗੜ੍ਹ,23 ਫਰਵਰੀ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਨੇ ਸਾਰੇ ਰਾਜ ਬੋਰਡਾਂ, ਸੀਬੀਐਸਈ, ਆਈਸੀਐਸਈ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ (ਐਨਆਈਓਐਸ) ਦੁਆਰਾ ਕਰਵਾਈਆਂ ਜਾਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਪਟੀਸ਼ਨਾਂ ਗੁੰਮਰਾਹਕੁੰਨ ਹਨ ਅਤੇ ਵਿਦਿਆਰਥੀਆਂ ਨੂੰ ਝੂਠੀ ਉਮੀਦ ਦਿੰਦੀਆਂ ਹਨ।






















