ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਕੋਰਟ ਵਿੱਚ ਹੋਏ ਪੇਸ਼
ਚੰਡੀਗੜ੍ਹ,24 ਫਰਵਰੀ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਮਾਮਲੇ ਵਿੱਚ ਬਲਵੰਤ ਸਿੰਘ ਖੇੜਾ ਵੱਲੋਂ ਪਾਏ ਗਏ ਕੇਸ ਵਿੱਚ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਜ਼ਿਲ੍ਹਾ ਸ਼ੈਸ਼ਨ ਕੋਰਟ ਵਿੱਚ ਪੇਸ਼ ਹੋਏ । ਇਸ ਦੌਰਾਨ ਪਰਕਾਸ਼ ਸਿੰਘ ਬਾਦਲ ਨੂੰ ਰਾਹਤ ਦਿੰਦੇ ਹੋਏ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਮਾਮਲੇ ਦੀ ਸੁਣਵਾਈ ਹੋਵੇਗੀ ਅਤੇ ਨਾਲ ਹੀ ਇਸ ਕੇਸ ਦੀ ਅਗਲੀ ਤਰੀਕ ਦਾ ਐਲਾਨ ਵੀ ਕੱਲ੍ਹ ਹੀ ਕੀਤਾ ਜਾਵੇਗਾ।