ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲਿਆਂਦਾ ਗਿਆ ਪਟਿਆਲਾ ਜੇਲ੍ਹ
ਚੰਡੀਗੜ੍ਹ, 25 ਫਰਵਰੀ(ਵਿਸ਼ਵ ਵਾਰਤਾ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਲਿਆਂਦਾ ਗਿਆ ਹੈ। ਇਸ ਸਮੇਂ ਮਜੀਠੀਆ ਨੂੰ ਭਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੱਕ ਲਿਆਂਦਾ ਗਿਆ। ਇਸ ਦੌਰਾਨ ਪਹਿਲਾਂ ਤੋਂ ਹੀ ਜੇਲ੍ਹ ਦੇ ਬਾਹਰ ਖੜ੍ਹੇ ਮਜੀਠੀਆ ਦੇ ਸਮਰਥਕਾਂ ਵਲੋਂ ਨਾਅਰੇਬਾਜੀ ਕੀਤੀ ਗਈ।






















