ਚੰਡੀਗੜ੍ਹ ਪ੍ਰਸ਼ਾਸ਼ਨ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀਆਂ ਘੱਟ ਨਿਯੁਕਤੀਆਂ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ
ਪੜ੍ਹੋ,ਪੰਜਾਬ ਦੇ ਸਾਰੇ ਸਿਆਸੀ ਆਗੂਆਂ ਨੂੰ ਕੀਤੀ ਕਿਹੜੀ ਅਪੀਲ
ਚੰਡੀਗੜ੍ਹ,25 ਫਰਵਰੀ(ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਸੁਨੀਲ ਜਾਖੜ ਨੇ ਹੁਣ ਚੰਡੀਗੜ੍ਹ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਸੁਨੀਲ ਜਾਖੜ ਨੇ ਕਿਹਾ ਹੈ ਕਿ ਪਹਿਲੀ ਵਾਰ ਪੰਜਾਬ ਅਤੇ ਹਰਿਆਣਾ(ਸਿਵਲ ਸਰਵਿਸਜ਼) ਦੇ ਅਧਿਕਾਰੀਆਂ ਨੂੰ ਛੱਡ ਕੇ ਦਾਗਰਾ ਅਤੇ ਨਾਗਰ ਹਵੇਲੀ ਸਿਵਲ ਸਰਵਿਸਜ਼ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸ਼ਨ ਵਿੱਚ ਤੈਨਾਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਨਾਲ ਵੀ ਅਜਿਹਾ ਹੀ ਹੋ ਰਿਹਾ ਹੈ। ਉਹਨਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਮੁੱਖ ਮੰਤਰੀ ਚੰਨੀ,ਭਗਵੰਤ ਮਾਨ ,ਸੁਖਬੀਰ ਬਾਦਲ ,ਸੁਖਦੇਵ ਢੀੰਡਸਾ ਅਤੇ ਨਵਜੋਤ ਸਿੱਧੂ ਨੂੰ ਇਸ ਮਸਲੇ ਨੂੰ ਚੁੱਕਣ ਲਈ ਵੀ ਅਪੀਲ ਕੀਤੀ ਹੈ।
https://twitter.com/sunilkjakhar/status/1497140401798811655?s=20&t=_1ae_ts20rHrA1vP1uEm9Q






















