ਕਰੋਨਾ ਨਾਲ ਹੋਈਆਂ ਮੌਤਾਂ ਦੇ ਮਿ੍ਰਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਫਰਵਰੀ 2022 (ਵਿਸ਼ਵ ਵਾਰਤਾ);- ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੁਕੰਮਲ ਫਾਰਮ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰ: 138 ਜਾਂ ਸਿਵਲ ਸਰਜਨ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ।
ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁੜ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜਾ ਦਿੱਤਾ ਜਾ ਸਕੇ।
ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀ, ਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ, ਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ , ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ, ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)।























