ਯੂਕਰੇਨ-ਰੂਸ ਸੰਕਟ-ਮੁਹਾਲੀ ਜ਼ਿਲ੍ਹੇ ਨਾਲ ਸੰਬੰਧਿਤ ਯੂਕਰੇਨ ਵਿੱਚ ਫਸੇ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ, 26 ਫਰਵਰੀ, (ਵਿਸ਼ਵ ਵਾਰਤਾ)- ਰੂਸ ਵੱਲੋਂ ਯੂਕਰੇਨ ਦੇ ਸ਼ਹਿਰਾਂ ਵਿੱਚ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਯੂਕਰੇਨ ਵਿੱਚ ਫਸੇ ਮੁਹਾਲੀ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਹੈਲਪਲਾਈਨ ਨੰਬਰ 01722219505 ਅਤੇ 01722219506ਜਾਰੀ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ l
ਇਸ ਦੌਰਾਨ ਸੀਨੀਅਰ ਜ਼ਿਲ੍ਹਾ ਅਧਿਕਾਰੀਆਂ ਅਪੀਲ ਕਰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।






















