ਸ਼੍ਰੀਲੰਕਾ ਖਿਲਾਫ ਦੋ ਟੀ-20 ਮੈਚਾਂ ਵਿੱਚੋਂ ਰੁਤੁਰਾਜ ਗਾਇਕਵਾੜ ਬਾਹਰ,ਮਯੰਕ ਅਗਰਵਾਲ ਨੂੰ ਮਿਲੀ ਟੀਮ ਵਿੱਚ ਜਗ੍ਹਾ
ਚੰਡੀਗੜ੍ਹ,26 ਫਰਵਰੀ(ਵਿਸ਼ਵ ਵਾਰਤਾ)-ਸ਼੍ਰੀਲੰਕਾ ਦੇ ਖਿਲਾਫ ਦੂਜੇ ਅਤੇ ਤੀਜੇ ਟੀ-20 ਲਈ ਭਾਰਤ ਦੀ ਟੀ-20 ਟੀਮ ਵਿੱਚੋਂ ਬੱਲੇਬਾਜ਼ ਰੁਤੁਰਾਜ ਗਾਇਕਵਾੜ ਨੂੰ ਬਾਹਰ ਕਰ ਦਿੱਤਾ ਗਿਆ ਹੈ ਜਦਕਿ ਮਯੰਕ ਅਗਰਵਾਲ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੁਤੁਰਾਜ ਗਾਇਕਵਾੜ ਨੇ ਵੀਰਵਾਰ ਨੂੰ ਲਖਨਊ ਵਿੱਚ ਪਹਿਲੇ ਟੀ-20 ਤੋਂ ਪਹਿਲਾਂ ਆਪਣੇ ਸੱਜੇ ਗੁੱਟ ਦੇ ਜੋੜ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਉਸਦੀ ਜਾਂਚ ਕੀਤੀ ਸੀ।
ਸ਼੍ਰੀਲੰਕਾ ਦੇ ਖਿਲਾਫ ਦੂਜੇ ਅਤੇ ਤੀਜੇ ਟੀ-20 ਲਈ ਭਾਰਤ ਦੀ ਟੀ-20 ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼੍ਰੇਅਸ ਅਈਅਰ, ਸੰਜੂ ਸੈਮਸਨ, ਇਸ਼ਾਨ ਕਿਸ਼ਨ (ਵਿਕਟ-ਕੀਪਰ), ਵੈਂਕਟੇਸ਼ ਅਈਅਰ, ਦੀਪਕ ਹੁੱਡਾ,ਕੁਲਦੀਪ ਯਾਦਵ, ਯੁਜ਼ਵੇਂਦਰ ਚਾਹਲ, ਰਵੀ ਬਿਸ਼ਨੋਈ, ਰਵਿੰਦਰ ਜੁਡੇਜਾ, ਮੁਹੰਮਦ ਸਿਰਾਜ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਜਸਪ੍ਰੀਤ ਬੁਮਰਾਹ (ਉਪ ਕਪਤਾਨ), ਅਵੇਸ਼ ਖਾਨ, ਮਯੰਕ ਅਗਰਵਾਲ।






















