• Latest
  • Trending
 ਮੈਡੀਕਲ ਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਲਈ ਮਜ਼ਬੂਰ: ਭਗਵੰਤ ਮਾਨ

 ਮੈਡੀਕਲ ਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਲਈ ਮਜ਼ਬੂਰ: ਭਗਵੰਤ ਮਾਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

6 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

7 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

7 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

7 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

8 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

8 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

8 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

8 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

9 hours ago
Hindi News
English News
Tuesday, June 2, 2026
No Result
View All Result
25 °c
Chandigarh
35 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਮੈਡੀਕਲ ਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਲਈ ਮਜ਼ਬੂਰ: ਭਗਵੰਤ ਮਾਨ

February 27, 2022
in ਪੰਜਾਬ
 ਮੈਡੀਕਲ ਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਲਈ ਮਜ਼ਬੂਰ: ਭਗਵੰਤ ਮਾਨ

 ਮੈਡੀਕਲ ਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਲਈ ਮਜ਼ਬੂਰ: ਭਗਵੰਤ ਮਾਨ
-ਰਿਵਾਇਤੀ ਸਰਕਾਰਾਂ ਨੇ ਮੈਡੀਕਲ ਸਿੱਖਿਆ ਨਾ ਕੀਤੇ ਸੁਚੱਜੇ ਪ੍ਰਬੰਧ, ਪ੍ਰਾਈਵੇਟ ਅਦਾਰੇ ਵਸੂਲਦੇ ਮੋਟੀਆਂ ਫੀਸਾਂ: ਭਗਵੰਤ ਮਾਨ
-‘ਆਪ’ ਦੀ ਸਰਕਾਰ ਫੀਸਾਂ ਰੈਗੂਲੇਟ ਕਰਨ ਲਈ ਲਾਗੂ ਕਰੇਗੀ ਸੁਪਰੀਮ ਕੋਰਟ ਦਾ ਫ਼ੈਸਲਾ: ਭਗਵੰਤ ਮਾਨ
ਚੰਡੀਗੜ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਜਾਇਜ਼ ਕੀਤੇ ਜਾਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ  ਤੇ ਹਰਿਆਣਾ ਸਮੇਤ ਦੇਸ਼ ਦੇ ਵੱਖ ਵੱਖ ਹਿਸਿਆਂ ਵਿੱਚੋਂ ਵਿਦਿਆਰਥੀ ਮੈਡੀਕਲ ਐਜ਼ੂਕੇਸ਼ਨ ਲਈ ਯੂਕਰੇਨ, ਰੂਸ, ਚੀਨ, ਫਿਲਪਾਇਨ ਅਤੇ ਤਾਜ਼ਿਕਸਤਾਨ ਆਦਿ ਮੁਲਕਾਂ ਕਿਉਂ ਜਾਂਦੇ ਹਨ? ਇਸ ਬਾਰੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਮੇਤ ਸਾਰੀਆਂ ਸੂਬਾਂ ਸਰਕਾਰਾਂ ਨੂੰ ਗੰਭੀਰਤਾ ਨਾਲ ਸੋਚਣਾ ਅਤੇ ਨੀਤੀਗਤ ਫ਼ੈਸਲਾ ਲੈਣਾ ਚਾਹੀਦਾ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਜੰਗ ਦੀ ਮਾਰ ਥੱਲੇ ਆਏ ਯੂਕਰੇਨ ’ਚ ਜੇਕਰ ਅੱਜ ਹਜਾਰਾਂ ਪੰਜਾਬੀ, ਹਰਿਆਣਵੀ ਅਤੇ ਭਾਰਤੀ ਵਿਦਿਆਰਥੀ ਫਸੇ ਹੋਏ ਹਨ ਤਾਂ ਇਸ ਲਈ ਪੰਜਾਬ, ਹਰਿਆਣਾ ਸਮੇਤ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜ਼ਿੰਮੇਵਾਰ ਹੈ, ਜਿਨਾਂ ਨੇ ਕਦੇ ਇਸ ਤੱਥ ਉਤੇ ਧਿਆਨ ਨਹੀਂ ਦਿੱਤਾ ਕਿ ਆਖ਼ਰ ਭਾਰਤੀ ਵਿਦਿਆਰਥੀਆਂ ਨੂੰ ਮੈਡੀਕਲ ਜਾਂ ਉਚ ਵਿਦਿਆ ਲਈ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਮਜ਼ਬੂਰੀ ਕੀ ਹੈ? ਮਾਨ ਮੁਤਾਬਕ ਡਾਕਟਰ ਬਣਨ ਦੀ ਇੱਛਾ ਰੱਖਦੇ ਇਹ ਵਿਦਿਆਰਥੀ ਆਮ ਅਤੇ ਮੱਧ ਵਰਗੀ ਪਰਿਵਾਰਾਂ ਨਾਲ ਸੰਬੰਧਤ ਹਨ, ਜੋ ਮੈਰਿਟ ਘੱਟ ਹੋਣ ਕਾਰਨ ਮੈਡੀਕਲ ਕਾਲਜਾਂ ਦੀਆਂ ਸੀਮਤ ਸੀਟਾਂ ’ਤੇ ਦਾਖਲਾ ਹਾਸਲ ਕਰਨ ਤੋਂ ਅਸਫ਼ਲ ਰਹਿ ਜਾਂਦੇ ਹਨ ਅਤੇ ਪ੍ਰਾਈਵੇਟ ਕਾਲਜਾਂ ਦੀਆਂ ਮੋਟੀਆਂ ਫੀਸਾਂ ਭਰਨ ਦੀ ਵਿੱਤੀ ਹੈਸੀਅਤ ਨਹੀਂ ਰੱਖਦੇ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹਾਸ਼ੀਏ ’ਤੇ ਸੁੱਟ ਰੱਖਿਆ ਹੈ। ਆਜ਼ਾਦੀ ਤੋਂ ਬਾਅਦ ਬਣੀਆਂ ਯੋਜਨਾਵਾਂ ਮੁਤਾਬਕ ਜ਼ਿਲਾ ਪੱਧਰ ’ਤੇ  ਸਰਕਾਰੀ ਮੈਡੀਕਲ ਕਾਲਜ ਖੋਲਣਾ ਤਾਂ ਦੂਰ 1966 ਤੋਂ ਬਾਅਦ ਪੰਜਾਬ ਦੇ ਪਟਿਆਲਾ, ਫਰੀਦਕੋਟ ਅਤੇ ਅੰਮਿ੍ਰਤਸਰ ਮੈਡੀਕਲ ਕਾਲਜਾਂ ’ਚ ਐਮ.ਬੀ.ਬੀ.ਐਸ. ਅਤੇ ਐਮ.ਡੀ, ਐਮ.ਐਸ.ਦੀਆਂ ਸੀਟਾਂ’ਚ ਮਾਮੂਲੀ ਵਾਧਾ ਕੀਤਾ ਗਿਆ । ਮੋਹਾਲੀ ’ਚ ਪਿਛਲੇ ਸਾਲ ਖੁੱਲੇ ਡਾ. ਬੀ.ਆਰ.ਅੰਬੇਡਕਰ  ਮੈਡੀਕਲ ਕਾਲਜ ਦੀਆਂ 100 ਸੀਟਾਂ ਸਮੇਤ ਚਾਰੇ ਸਰਕਾਰੀ ਮੈਡੀਕਲ ਕਾਲਜਾਂ ’ਚ ਕੁੱਲ 675 ਐਮ.ਬੀ.ਬੀ.ਐਸ ਸੀਟਾਂ ਹਨ, ਜੋ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਵੀ ਬਹੁਤ ਘੱਟ ਹਨ। ਬੇਸ਼ੱਕ ਪੰਜਾਬ ਦੇ ਅੱਧਾ ਦਰਜਨ ਪ੍ਰਾਈਵੇਟ ਮੈਡੀਕਲ  ਕਾਲਜਾਂ ’ਚ  ਐਮ.ਬੀ.ਬੀ.ਐਸ  ਦੀਆਂ ਕਰੀਬ 770 ਸੀਟਾਂ ਹਨ, ਪ੍ਰੰਤੂ ਇਹਨਾਂ ’ਚ 50 ਲੱਖ ਰੁਪਏ ਤੋਂ ਲੈ ਕੇ 80 ਲੱਖ ਰੁਪਏ ਘੱਟੋ ਘੱਟ ਵਸੂਲੇ ਜਾ ਰਹੇ ਹਨ। ਐਨਾ ਹੀ ਨਹੀਂ  ਨੀਵੀਂ ਮੈਰਿਟ ਵਾਲੇ ਰੱਜੇ ਪੁੱਜੇ ਘਰਾਂ ਦੇ ਵਿਦਿਆਰਥੀ ਇੱਕ ਤੋਂ ਦੋ ਕਰੋੜ ਰੁਪਏ ਖਰਚ  ਕੇ  ਐਮ.ਬੀ.ਬੀ.ਐਸ ਦੀ ਡਿਗਰੀ  ਕਰ   ਰਹੇ ਹਨ, ਪ੍ਰੰਤੂ ਇਹ ਮੱਧਵਰਗੀ ਅਤੇ ਆਮ ਘਰਾਂ ਦੇ ਵਿਦਿਆਰਥੀ ਐਨੀ ਫੀਸ ਦੇਣ ਬਾਰੇ ਸੋਚ ਵੀ ਨਹੀਂ ਸਕਦੇ।
ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਡਾਕਟਰੀ ਸਿੱਖਿਆ ਲਈ ਪੰਜਾਬ ਦੀਆਂ ਰਿਵਾਇਤੀ ਸਰਕਾਰਾਂ ਨੇ ਪ੍ਰਾਈਵੇਟ ਸਿੱਖਿਆ ਮਾਫੀਆ ਨਾਲ ਮਿਲ ਕੇ ਜਿੱਥੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਪ੍ਰਫੁਲਿਤ ਨਹੀਂ ਕੀਤਾ, ਉਥੇ ਪ੍ਰਾਈਵੇਟ ਮੈਡੀਕਲ ਕਾਲਜਾਂ ਨੂੰ ਸੁਪਰੀਮ ਕੋਰਟ ਦੇ ਫੀਸਾਂ ਬਾਰੇ ਦਿਸ਼ਾ ਨਿਰਦੇਸ਼ਾਂ ਨੂੰ ਉਲੰਘ ਕੇ ਅੰਨੀ ਲੁੱਟ ਤੋਂ ਬਿਲਕੁੱਲ ਨਹੀਂ ਰੋਕਿਆ, ਉਲਟਾ ਪਿਛਲੀ ਸਰਕਾਰ ਨੇ ਜੁਲਾਈ 2013 ’ਚ ਪਹਿਲਾ 20 ਲੱਖ ਤੋਂ 30 ਲੱਖ ਰੁਪਏ ਫੀਸ ਕੀਤੀ ਅਤੇ ਫਿਰ ਮਾਰਚ 2014 ’ਚ 30 ਲੱਖ ਰੁਪਏ ਤੋਂ ਸਿੱਧੀ  41  ਲੱਖ ਰੁਪਏ  ਤੱਕ ਫੀਸ ਵਧਾ ਦਿੱਤੀ, ਜਦਕਿ ਪੀ.ਏ. ਅਨਾਮਦਾਰ ਬਨਾਮ ਸਰਕਾਰ ਦੇ  2004 ਦੇ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ 3 ਸਾਲਾਂ ਤੱਕ  ਕੋਈ ਫੀਸ ’ਚ ਵਾਧਾ ਨਹੀਂ ਕੀਤਾ ਜਾ ਸਕਦਾ ਸੀ।
ਮਾਨ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਆਮ ਆਦਮੀ ਪਾਰਟੀ ਦੇ ਕੇਂਦਰੀ ਮੁੱਦੇ ਹਨ। ਪੰਜਾਬ ’ਚ  ‘ਆਪ’ ਦੀ ਸਰਕਾਰ ਬਣਨ ਉਪਰੰਤ   ਸਰਕਾਰੀ  ਮੈਡੀਕਲ ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਅਤੇ ਪ੍ਰਾਈਵੇਟ ਸਿੱਖਿਆ ਸੰਸਥਾਨਾਂ ਦੀ ਫੀਸ  ਰੈਗੂਲੇਟ ਕਰਨ ਲਈ  ਵੱਡੇ ਕਦਮ ਉਠਾਏ ਜਾਣਗੇ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਇਸ ਕਰਕੇ ਵਿਦੇਸ਼ ’ਚ ਪੜਾਈ ਕਰਨ ਲਈ ਮਜ਼ਬੂਰ ਨਾ  ਹੋਣਾ ਪਵੇ ਕਿ ਉਥੇ ਡਾਕਟਰੀ ਸਿੱਖਿਆ ਪੰਜਾਬ ਅਤੇ ਭਾਰਤ ਨਾਲੋਂ ਸਸਤੀ ਹੈ। ਉਨਾਂ  ਕਿਹਾ ਕਿ ਜੇਕਰ ਯੂਕਰੇਨ ਵਰਗੇ ਮੁਲਕ  20- 25 ਲੱਖ ਰੁਪਏ 6 ਸਾਲਾ ਐਮ.ਬੀ.ਬੀ.ਐਸ ਡਿਗਰੀ ਕਰਵਾ ਸਕਦੇ ਹਨ ਤਾਂ ਪੰਜਾਬ ਅਤੇ ਭਾਰਤ ਦੇ ਪ੍ਰਾਈਵੇਟ ਮੈਡੀਕਲ ਕਾਲਜ ਅਜਿਹਾ ਕਿਉਂ ਨਹੀਂ ਕਰ ਸਕਦੇ?ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ  ਇਸ ਡੂੰਘਾਈ ਤੱਕ  ਵੀ ਜਾਵੇਗੀ ਕਿ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ ਰੈਗੂਲੇਟ ਕਰਨ ਲਈ ਬਣੀ ਜਸਟਿਸ ਮਜੀਠੀਆ ਕਮੇਟੀ ਨੂੰ ਸਫਲਤਾ ਕਿਉਂ ਨਹੀਂ ਮਿਲੀ?
ਬਾਕਸ ——–
ਪ੍ਰਾਈਵੇਟ ਮੈਡੀਕਲ ਕਾਲਜਾਂ ਨੂੰ ਸਸਤੀ ਸਿੱਖਿਆ ਲਈ ਪਾਬੰਦ ਬਣਾਉਣ ਨਰਿੰਦਰ ਮੋਦੀ
ਚੰਡੀਗੜ:  ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਡਾਕਟਰੀ ਸਿੱਖਿਆ ਲਈ ਜਿਥੇ ਦੇਸ਼ ਭਰ ’ਚ ਵੱਡੇ ਪੱਧਰ ’ਤੇ  ਜਿੱਥੇ  ਸਰਕਾਰੀ ਮੈਡੀਕਲ ਸਿੱਖਿਆ ਕਾਲਜ ਖੋਲਣ ਲਈ ਠੋਸ ਯੋਜਨਾ ਲਿਆਉਣ, ਉਥੇ ਪ੍ਰਾਈਵੇਟ ਮੈਡੀਕਲ ਕਾਲਜਾਂ  ਅਤੇ  ਯੂਨੀਵਰਸਿਟੀਆਂ  ਨੂੰ ਜਾਇਜ਼ ਫੀਸਾਂ ਲਈ ਪਾਬੰਦ ਕਰਨ ਤਾਂ ਕਿ ਭਾਰਤੀ ਵਿਦਿਆਰਥੀਆਂ ਨੂੰ ਪੜਾਈ ਲਈ ਵਿਦੇਸ਼ਾਂ ’ਚ ਜਾ ਕੇ ਜਾਨ ਦਾ  ਜ਼ੋਖਮ ਨਾ ਉਠਾਉਣਾ ਪਵੇ ਅਤੇ ਦੇਸ਼ ਦਾ ਪੈਸਾ ਦੇਸ਼ ਵਿੱਚ ਹੀ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

IPL 2026: ਦਿਨ ਦਾ ਦੂਜਾ ਮੈਚ ਪੰਜਾਬ ਅਤੇ ਗੁਜਰਾਤ ਵਿਚਾਲੇ

IPL 2026: ਦਿਨ ਦਾ ਦੂਜਾ ਮੈਚ ਪੰਜਾਬ ਅਤੇ ਗੁਜਰਾਤ ਵਿਚਾਲੇ

by Ranjit Singh
4 weeks ago
0

IPL 2026: ਦਿਨ ਦਾ ਦੂਜਾ ਮੈਚ ਪੰਜਾਬ ਅਤੇ ਗੁਜਰਾਤ ਵਿਚਾਲੇ ਅਹਿਮਦਾਬਾਦ, 3 ਮਈ 2026 – ਆਈਪੀਐਲ 2026 ਦਾ ਦੂਜਾ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 