ਭਾਰਤੀ ਜਨਤਾ ਪਾਰਟੀ ਦੀ ਪੰਜਾਬ ‘ਚ ਸਰਕਾਰ ਬਣਾਉਣ ਤੇ ਕੀ ਬੋਲੇ ਜੇਪੀ ਨੱਡਾ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 27ਫਰਵਰੀ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਚੋਣਾਂ ਨੂੰ ਲੈ ਕੇ ਹੰਗ ਅਸੈਂਬਲੀ ਦਾ ਮੁਲਾਂਕਣ ਕੀਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਇੱਕ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਨਹੀਂ ਹੈ। ਚੋਣਾਂ ਤੋਂ ਬਾਅਦ ਕਿਸੇ ਪਾਰਟੀ ਨਾਲ ਗਠਜੋੜ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਪਾਰਟੀ ਦਾ ਆਧਾਰ ਵਧਾਉਣਾ ਚਾਹੁੰਦੀ ਹੈ। ਉਹ ਖੁਸ਼ ਹਨ ਕਿ ਇਸ ਵਾਰ ਉਹ ਜ਼ਿਆਦਾ ਸੀਟਾਂ ਤੇ ਚੋਣ ਲੜੀ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।
ਦੱਸ ਦੱਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਠਜੋੜ ਦੀ ਸਰਕਾਰ ਦੇ ਸੰਕੇਤ ਦਿੱਤੇ ਸਨ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਲੋੜ ਪਈ ਤਾਂ ਅਕਾਲੀ ਦਲ ਅਤੇ ਭਾਜਪਾ ਗਠਜੋੜ ਕਰ ਸਕਦੇ ਹਨ।























