ਰੂਸ-ਯੂਕਰੇਨ ਸੰਕਟ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਸੱਦੀ ਉੱਚ ਪੱਧਰੀ ਬੈਠਕ
ਚੰਡੀਗੜ੍ਹ,28 ਫਰਵਰੀ(ਵਿਸ਼ਵ ਵਾਰਤਾ)- ਰੂਸ ਅਤੇ ਯੂਕਰੇਨ ਵਿਚਾਲੇ ਵਧ ਰਹੇ ਤਣਾਅ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਮੰਤਰੀਆਂ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ ਵੀਕੇ ਸਿੰਘ ਦੇ ਨਾਲ ਹੰਗਾਮੀ ਬੈਠਕ ਸੱਦ ਲਈ ਹੈ। ਜਾਣਕਾਰੀ ਅਨੁਸਾਰ ਇਹ ਮੰਤਰੀ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਯੂਕਰੇਨ ਅਤੇ ਰੂਸ ਦੇ ਗੁਆਂਢੀ ਦੇਸ਼ਾਂ ਦੀ ਯਾਤਰਾ ਕਰ ਸਕਦੇ ਹਨ।






















