ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਤਬਦੀਲੀ ਦੇ ਮੁੱਦੇ ਨੂੰ ਲੈ ਕੇ ਰਾਣਾ ਕੇਪੀ ਸਿੰਘ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸੌਂਪਿਆ ਮੈਮੋਰੰਡਮ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ,28 ਫਰਵਰੀ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਕੀਤੀ ਗਈ ਤਬਦੀਲੀ ਦੇ ਮੁੱਦੇ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਨੇ ਇਸ ਮੌਕੇ ਤੇ ਰਾਜਪਾਲ ਨੂੰ ਇਕ ਮੈਮੋਰੰਡਮ ਸੌਂਪਿਆਂ, ਜਿਸ ਵਿੱਚ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਬੀਬੀਐਮਬੀ ਦੇ ਨਿਯਮਾਂ ਵਿੱਚ ਕੀਤੀ ਗਈ ਤਬਦੀਲੀ ਤੇ ਵਿਚਾਰ ਕਰੇ।
ਗੌਰਤਲਬ ਹੈ ਕਿ ਬੀਬੀਐਮਬੀ ਦੇ ਨਿਯਮਾਂ ਵਿੱਚ ਬਦਲਾਅ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਕੇਪੀ ਨੇ ਵੀ ਨੰਗਲ ਸਥਿਤ ਬੀਬੀਐਮਬੀ ਦੇ ਚੀਫ ਇੰਜੀਨਅਰ ਦਫਤਰ ਦੇ ਬਾਹਰ ਕਾਂਗਰਸੀ ਵਰਕਰਾਂ ਦੇ ਨਾਲ ਧਰਨਾ ਦਿੱਤਾ ਸੀ।






















