ਚੋਣਾਂ ਨਤੀਜਿਆਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਐਗਜ਼ਿਟ ਪੋਲ ਨੂੰ ਲੈ ਕੇ ਵੱਡਾ ਬਿਆਨ
ਚੰਡੀਗੜ੍ਹ,9 ਮਾਰਚ(ਵਿਸ਼ਵ ਵਾਰਤਾ)- ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ “ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ, ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨੂੰ ਨਿਗਾ ਰੱਖਣ ਚਾਹੀਦੀ ਹੈ ਕਿ ਵੋਟਰ ਪ੍ਰਭਾਵਿਤ ਨਾ ਹੋਣ” ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕੁੱਝ ”ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਉਪੀਨੀਅਨ ਪੋਲ ਕਰਵਾਉਂਦੀਆਂ ਹਨ, ।























