ਚੋਣਾਂ ਦੇ ਫੈਸਲੇ ਆਉਣੇ ਸ਼ੁਰੂ
ਕਾਂਗਰਸ, ਆਮ ਆਦਮੀ ਪਾਰਟੀ ਤੇ ਬੀਜੇਪੀ ਨੇ ਖੋਲ੍ਹਿਆ ਖਾਤਾ
ਚੰਡੀਗੜ੍ਹ,10 ਮਾਰਚ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਲਈ ਫੈਸਲੇ ਆਉਣੇ ਸ਼ੁਰੂ ਹੋ ਚੁੱਕੇ ਹਨ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੇ ਕਪੂਰਥਲਾ ਤੋਂ ਸਭ ਤੋਂ ਪਹਿਲਾਂ ਜਿੱਤ ਪ੍ਰਾਪਤ ਕੀਤੀ ਹੈ। ਇਸ ਤੋਂ ਬਾਅਦ ਬੀਜੇਪੀ ਪ੍ਰਧਾਨ ਅਸ਼ਵਿਨੀ ਕੁਮਾਰ ਨੇ ਪਠਾਨਕੋਟ ਤੋਂ ਅਤੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੇ ਜਿੱਤ ਪ੍ਰਾਪਤ ਕੀਤੀ ਹੈ।























