ਰੂਸ-ਯੂਕਰੇਨ ਯੁੱਧ ਸੰਕਟ
ਰੂਸ ਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਨੇ ਤੁਰਕੀ ਵਿੱਚ ਕੀਤੀ ਮੀਟਿੰਗ
ਚੰਡੀਗੜ੍ਹ,10 ਮਾਰਚ(ਵਿਸ਼ਵ ਵਾਰਤਾ)- ਰੂਸ ਦੇ ਵਿਦੇਸ਼ ਮੰਤਰੀਆਂ ਸਰਗੇਈ ਲਾਵਰੋਵ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਤੁਰਕੀ ਦੇ ਸ਼ਹਿਰ ਅੰਤਾਲਿਆਮ ਵਿੱਚ ਮੁਲਾਕਾਤ ਕੀਤੀ। ਹਾਲਾਂਕਿ ਇਸ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਯੁੱਧ ਖਤਮ ਕਰਨ ਲਈ ਕੋਈ ਸਮਝੌਤਾ ਨਹੀਂ ਹੋਇਆ। ਪਰ,ਇਸ ਇਹ ਮੀਟਿੰਗ ਰੂਸ ਅਤੇ ਯੂਕਰੇਨ ਵਿਚਾਲੇ ਹੁਣ ਤੱਕ ਦੀ ਸਭ ਤੋਂ ਉੱਚ ਪੱਧਰੀ ਗੱਲਬਾਤ ਹੈ। ਇਸ ਦੌਰਾਨ, ਬੁੱਧਵਾਰ ਨੂੰ ਮਾਰੀਉਪੋਲ ਸ਼ਹਿਰ ਵਿੱਚ ਰੂਸੀ ਬਲਾਂ ਨੇ ਇੱਕ ਪ੍ਰਸੂਤੀ ਹਸਪਤਾਲ ‘ਤੇ ਬੰਬਾਰੀ ਨੇ ਅੰਤਰਰਾਸ਼ਟਰੀ ਗੁੱਸੇ ਨੂੰ ਭੜਕਾਉਣਾ ਜਾਰੀ ਰੱਖਿਆ ਹੈ।























