ਜ਼ਿਲ੍ਹੇ ਵਿੱਚ 12 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਜ਼ਿਲ੍ਹਾ ਅਤੇ ਸ਼ੈਸਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਵਧ ਤੋਂ ਵਧ ਲੋਕ ਨੂੰ ਲਾਭ ਲੈਣ ਦਾ ਸੱਦਾ
ਨਵਾਂਸ਼ਹਿਰ ਚ 8 ਬੈਂਚ ਤੇ ਬਲਾਚੌਰ ਚ 2 ਬੈਂਚ ਲਾਏ ਜਾਣਗੇ
ਨਵਾਂਸ਼ਹਿਰ, 11 ਮਾਰਚ (ਵਿਸ਼ਵ ਵਾਰਤਾ);- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕੰਵਲਜੀਤ ਸਿੰਘ ਬਾਜਵਾ ਵੱਲੋ ਦੱਸਿਆ ਗਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 12 ਮਾਰਚ ਨੂੰ ਲਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾ ਪੱਧਰ ‘ਤੇ 08 ਬੈਂਚ ਅਤੇ ਸਬ-ਡਵੀਜ਼ਨ ਪੱਧਰ ‘ਤੇ 02 ਬੈਂਚ ਲਗਾਏ ਜਾਣਗੇ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਨੇ ਅੱਗੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਮਸਲੇ, ਦੀਵਾਨੀ, ਪਾਣੀ ਦੇ ਬਿੱਲ ਦੇ ਕੇਸ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈੱਕ ਬਾਉਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੈਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਅਧੀਨ ਕੇਸ, ਤਨਖਾਹ, ਭੱਤੇ ਅਤੇ ਰਿਟਾਇਰਮੈਂਟ ਨਾਲ ਸਬੰਧਿਤ ਮਾਮਲੇ, ਮਾਲ ਵਿਭਾਗ ਨਾਲ ਸਬੰਧਿਤ ਕੇਸ (ਜ਼ਿਲਾ ਅਤੇ ਹਾਈਕੋਰਟ ਪੱਧਰ ‘ਤੇ ਲੰਬਿਤ), ਰਕਮ ਵਸੂਲੀ ਦੇ ਮਾਮਲੇ ਦੇ ਕੇਸ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅਦਾਲਤਾਂ ਵਿੱਚ ਲੰਬਿਤ ਕੇਸਾ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਅਤੇ ਜਿਹੜੇ ਝਗੜੇ ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ, ਸਾਦੇ ਕਾਗਜ਼ ‘ਤੇ ਲਿਖ ਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਇਸ ਦੇ ਫੈਸਲੇ ਅੰਤਿਮ ਹੁੰਦੇ ਹਨ । ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਦੀ ਹੈ । ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ ।























