ਅੱਜ ਰਾਜਪਾਲ ਨੂੰ ਮਿਲਣਗੇ ਭਗਵੰਤ ਮਾਨ,ਸਰਕਾਰ ਬਣਾਉਣ ਦਾ ਦਾਅਵਾ ਕਰਨਗੇ ਪੇਸ਼
ਚੰਡੀਗੜ੍ਹ,12 ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅੱਜ ਪੰਜਾਬ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਦੇ ਲਈ ਉਹ ਸਵੇਰੇ 10.30 ਵਜੇ ਚੰਡੀਗੜ੍ਹ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ। ਦੱਸ ਦਈਏ ਕਿ ਬੀਤੇ ਕੱਲ੍ਹ ਉਹਨਾਂ ਨੂੰ ਮੋਹਾਲੀ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ।
ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।






















