ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਏ.ਵੇਣੂਪ੍ਰਸਾਦ ਨੇ ਪਿੰਡ ਖਟਕੜ ਕਲਾਂ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ
16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕ ਸਮਾਗਮ ਲਈ ਹੋ ਰਹੀਆਂ ਹਨ ਤਿਆਰੀਆਂ
ਚੰਡੀਗੜ੍ਹ, 13 ਮਾਰਚ(ਵਿਸ਼ਵ ਵਾਰਤਾ)- ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ। ਜਿਸ ਦੇ ਲਈ ਤਿਆਰੀਆਂ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਏ.ਵੇਣੂਪ੍ਰਸਾਦ ਦੇ ਪਿੰਡ ਖਟਕੜ ਕਲਾਂ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਉਹਨਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ, ਜਿਸ ਦੌਰਾਨ ਉਹਨਾਂ ਦੇ ਨਾਲ ਹੋਰ ਅਧਿਕਾਰੀ ਵੀ ਮੌਜੂਦ ਸਨ।























