ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਚਰਚਾਵਾਂ ਤੇਜ
ਚੰਡੀਗੜ੍ਹ,14 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ ਸਿਰਫ 3 ਸੀਟਾਂ ਤੇ ਜਿੱਤਣ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਅੱਜ ਹਾਰ ਦੇ ਕਾਰਨਾਂ ਦੀ ਸਮੀਖਿਆ ਲਈ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ ਹੈ।
ਇਸ ਸਭ ਦੇ ਵਿਚਾਲੇ ਇਹ ਵੀ ਕਿਆਸਰਾਈਆਂ ਵੀ ਤੇਜ ਹਨ ਕਿ ਪਾਰਟੀ ਦੀ ਇੰਨੀ ਬੁਰੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਪ੍ਰਧਾਨਗੀ ਤੋਂ ਅਸਤੀਫਾ ਦੇ ਸਕਦੇ ਹਨ। ਹਾਲਾਂਕਿ ਇਸਦੀ ਕਿਸੇ ਵੀ ਪਾਰਟੀ ਆਗੂ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ।






















