ਕੇਂਦਰ ਸਰਕਾਰ ਨੇ ਘਰੇਲੂ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਿਰਪਾਨ ਪਹਿਨਣ ‘ਤੇ ਲੱਗੀ ਪਾਬੰਦੀ ਹਟਾਈ
ਪੜ੍ਹੋ,ਪੂਰੀ ਖਬਰ
ਚੰਡੀਗੜ੍ਹ,14 ਮਾਰਚ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਦੇ ਸਿਵਲ ਐਵੀਏਸ਼ਨ ਵਿਭਾਗ ਨੇ ਘਰੇਲੂ ਹਵਾਈ ਅੱਡਿਆਂ ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਕ੍ਰਿਪਾਨ ਲੈ ਕੇ ਜਾਣ ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਇਸ ਸੰਬੰਧੀ ਜਾਰੀ ਨਵੇਂ ਹੁਕਮਾਂ ਅਨੁਸਾਰ ਘਰੇਲੂ ਹਵਾਈ ਅੱਡਿਆਂ ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀ ਅਤੇ ਯਾਤਰੀ ਕ੍ਰਿਪਾਨ ਲੈ ਕੇ ਅੰਦਰ ਜਾ ਸਕਦੇ ਹਨ ਬਸ਼ਰਤੇ ਕ੍ਰਿਪਾਨ ਦੀ ਲੰਬਾਈ 9 ਇੰਚ ਤੋਂ ਵੱਧ ਨਾ ਹੋਵੇ।
























