ਪੰਜਾਬ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਅੱਜ ਕਰੇਗੀ ਮੰਥਨ
ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਸੱਦੀ ਮੀਟਿੰਗ
ਚੰਡੀਗੜ੍ਹ,15 ਮਾਰਚ(ਵਿਸ਼ਵ ਵਾਰਤਾ)- ਪੰਜਾਬ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਦਾ ਮੰਥਨ ਜਾਰੀ ਹੈ। ਪੰਜਾਬ ਮਸਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਅੱਜ ਮਾਲਵਾ ਜ਼ੋਨ1 ਅਤੇ 2 ਦੇ ਕਾਂਗਰਸੀ ਉਮੀਦਰਵਾਰਾਂ ਦੀ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਤੇ ਚਰਚਾ ਹੋਵੇਗੀ ।






















