ਅੱਜ ਤੋਂ ਸ਼ੁਰੂ ਹੋਵੇਗਾ 12 ਤੋਂ 14 ਸਾਲ ਦੇ ਬੱਚਿਆ ਦਾ ਕੋਵਿਡ ਟੀਕਾਕਰਨ
60 ਸਾਲ ਤੋਂ ਉਪਰ ਵਾਲਿਆਂ ਨੂੰ ਲੱਗੇਗਾ ਬੂਸਟਰ ਡੋਜ਼
ਚੰਡੀਗੜ੍ਹ, 16 ਮਾਰਚ(ਵਿਸ਼ਵ ਵਾਰਤਾ)- ਕੋਰੋਨਾ ਵਾਇਰਸ ਖਿਲਾਫ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਅੱਜ ਯਾਨਿ 16 ਮਾਰਚ ਤੋਂ ਸ਼ੁਰੂ ਹੋਵੇਗਾ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਸੀ । ਦੇਸ਼ ਵਿਚ 15-18 ਸਾਲ ਦੀ ਉਮਰ ਦੇ ਲੋਕਾਂ ਦਾ ਟੀਕਾਕਰਨ ਲਗਭਗ ਪੂਰਾ ਹੋ ਚੁੱਕਾ ਹੈ ਜਿਸ ਤੋਂ ਬਾਅਦ ਹੁਣ 12-14 ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਅੱਜ ਸ਼ੁਰੂ ਹੋਵੇਗਾ, ਇਸਦੇ ਨਾਲ ਹੀ 60 ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦਿੱਤੀ ਜਾਵੇਗੀ। ਪਹਿਲਾਂ ਇਸ ਉਮਰ ਵਰਗ ਦੇ ਗੰਭੀਰ ਬੀਮਾਰੀ ਤੋਂ ਪੀੜਤ ਲੋਕਾਂ ਨੂੰ ਇਹ ਖੁਰਾਕ ਦਿੱਤੀ ਜਾ ਰਹੀ ਸੀ।





















