16ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ
ਪੜ੍ਹੋ, ਕੀ ਹੋਵੇਗਾ ਸ਼ਡਿਊਲ
ਚੰਡੀਗੜ੍ਹ, 17 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀ 16 ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦਾ ਪ੍ਰੋਟੈਮ ਸਪੀਕਰ ਲਗਾਇਆ ਗਿਆ ਹੈ। ਜਿਹਨਾਂ ਨੂੰ ਕਿ ਬੀਤੇ ਦਿਨੀਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਪ੍ਰੋਟੈਮ ਸਪੀਕਰ ਦੇ ਅਹੁਦੇ ਲਈ ਸਹੁੰ ਚੁਕਾਈ ਗਈ ਸੀI ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਡਾ. ਇੰਦਰਬੀਰ ਸਿੰਘ ਨਿੱਝਰ ਸਦਨ ’ਚ ਮੌਜੂਦ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ ।






















