ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਨਵੇਂ ਚੁਣੇ ਵਿਧਾਇਕਾਂ ਨੇ ਲਿਆ ਹਲਫ਼
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
ਚੰਡੀਗੜ੍ਹ,17 ਮਾਰਚ(ਵਿਸ਼ਵ ਵਾਰਤਾ)-16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸ਼ੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਨਵੇਂ ਚੁਣੇ ਗਏ ਵਿਧਾਇਕਾਂ ਦੇ ਹਲਫ਼ ਲੈਣ ਤੋਂ ਬਾਅਦ 21 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲੀ ਹੀ ਦੱਸ ਦਈਏ ਕਿ ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਸਹੁੰ ਨਹੀਂ ਚੁੱਕੀ ਹੈ । ਭਾਰਤੀ ਜਨਤਾ ਪਾਰਟੀ ਦੇ ਦੋਨੋਂ ਵਿਧਾਇਕ ਅਸ਼ਵਿਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਵਿਧਾਨ ਸਭਾ ਇਜਲਾਸ ਦੇ ਆਖਿਰੀ ਦਿਨ 22 ਮਾਰਚ ਨੂੰ ਵਿਧਾਇਕ ਵਜੋਂ ਹਲਫ਼ ਲੈਣਗੇ।























