ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਹੋਲੀ ਦੀ ਵਧਾਈ
ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ)-: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ, “ਹੋਲੀ ਦਾ ਤਿਉਹਾਰ ਬਸੰਤ ਦੀ ਆਮਦ ਦੇ ਨਾਲ-ਨਾਲ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਜਿਵੇਂ ਬਸੰਤ ਦੀ ਆਮਦ ਵਾਤਾਵਰਣ ਨੂੰ ਰਹੱਸਮਈ ਆਕਰਸ਼ਣ ਅਤੇ ਖੁਸ਼ਬੂ ਨਾਲ ਭਰ ਦਿੰਦੀ ਹੈ, ਉਸੇ ਤਰ੍ਹਾਂ ਰੰਗਾਂ ਦਾ ਇਹ ਤਿਉਹਾਰ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰੇ ਅਤੇ ਪੰਜਾਬ ਦੇ ਲੋਕਾਂ ਦੇ ਜੀਵਨ ਵਿੱਚ ਨਵੀਆਂ ਸਫ਼ਲਤਾਵਾਂ, ਖੁਸ਼ੀਆਂ, ਉਮੀਦਾਂ ਅਤੇ ਖੁਸ਼ਹਾਲੀ ਲੈ ਕੇ ਆਵੇ।’’
ਰਾਜਪਾਲ ਨੇ ਲੋਕਾਂ ਨੂੰ ਹੋਲੀ ਦੇ ਇਸ ਤਿਉਹਾਰ ਨੂੰ ਆਪਸੀ ਸਾਂਝ, ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਸੱਚੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।