ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਮੰਤਰੀ ਮੰਡਲ ਦਾ ਗਠਨ ਅਜੇ ਬਾਕੀ
ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਹੋਵੇਗੀ ਇਹ ਬੈਠਕ
ਪੜ੍ਹੋ, ਕੀ ਹੋਵੇਗਾ ਅਜੰਡਾ
ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ)-ਪੰਜਾਬ ‘ਚ ਨਵੀਂ ਬਣੀ ‘ਆਪ’ ਸਰਕਾਰ ਦੀ ਨਵੀਂ ਕੈਬਨਿਟ ਦਾ ਸਹੁੰ ਚੁੱਕ ਸਮਾਗਮ 19 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਚ ਹੋਵੇਗਾ।
ਦੱਸ ਦੱਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਵਜ਼ੀਰਾਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਦੁਪਹਿਰ 12:30 ਵਜੇ ਕਮੇਟੀ ਕਮਰਾ, ਦੂਜੀ ਮੰਜਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਕੋਈ ਅਗਾਊਂ ਅਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।
























