ਕੁਲਤਾਰ ਸਿੰਘ ਸੰਧਵਾਂ ਬਣ ਸਕਦੇ ਹਨ ਵਿਧਾਨ ਸਭਾ ਸਪੀਕਰ
ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰ ਦਿੱਤਾ ਗਿਆ ਹੈ। ਕੱਲ੍ਹ ਨੂੰ 10 ਵਿਧਾਇਕ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਡਾ: ਵਿਜੇ ਸਿੰਗਲਾ ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੌਰਾਨ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਿਧਾਨ ਸਭਾ ਸਪੀਕਰ ਨਿਯੁਕਤ ਕੀਤੇ ਜਾ ਸਕਦੇ ਹਨ।






















