ਕੁਲਤਾਰ ਸਿੰਘ ਸੰਧਵਾਂ ਵਿਧਾਨ ਸਭਾ ਸਪੀਕਰ ਵਜੋਂ ਨਾਮਜ਼ਦ
ਚੰਡੀਗੜ੍ਹ, 19 ਮਾਰਚ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ 10 ਵਿਧਾਇਕ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਡਾ: ਵਿਜੇ ਸਿੰਗਲਾ ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੌਰਾਨ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਸਪੀਕਰ ਵਜੋਂ ਨਾਮਜ਼ਦ ਕੀਤਾ ਗਿਆ ਹੈ, ਉਹ ਵਿਧਾਨ ਸਭਾ ਸੈਸ਼ਨ ਦੌਰਾਨ ਅਹੁਦਾ ਸੰਭਾਲਣਗੇ।























