ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ 4 ਉਮੀਦਵਾਰਾਂ ਦਾ ਐਲਾਨ
ਪੜ੍ਹੋ,ਸੰਦੀਪ ਪਾਠਕ ਦੇ ਨਾਲ ਹੋਰ ਕੌਣ ਭਰੇਗਾ ਨਾਮਜ਼ਦਗੀ
ਚੰਡੀਗੜ੍ਹ,21ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਹਨਾਂ ਵਿੱਚੋਂ ਸਭ ਤੋਂ ਪਹਿਲਾਂ ਇਕ ਨਾਮ ਸੰਦੀਪ ਪਾਠਕ ਜੋ ਕਿ ਆਈਆਈਟੀ ਦੇ ਸਹਾਇਕ ਪ੍ਰੋਫੈਸਰ ਹਨ , ਦੂਜੇ ਨੰਬਰ ਤੇ ਦੇੇਸ਼ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕਾਂ ਵਿੱਚੋਂ ਇੱਕ ਅਤੇ ਚਾਂਸਲਰ ਅਸ਼ੋਕ ਮਿੱਤਲ, ਹਰਭਜਨ ਸਿੰਘ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਦੇ ਨਾਮ ਸ਼ਾਮਿਲ ਹਨ।























