ਕੈਬਨਿਟ ਮੰਤਰੀਆਂ ਨਾਲ ਤੈਨਾਤ ਕੀਤੇ ਨਿੱਜੀ ਅਮਲੇ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ-ਤੁਰੰਤ ਕਰੋ ਜੁਆਇਨ ਨਹੀਂ ਤਾਂ ਬੰਦ ਹੋ ਜਾਵੇਗੀ ਤਨਖਾਹ!
ਚੰਡੀਗੜ੍ਹ,21 ਮਾਰਚ(ਵਿਸ਼ਵ ਵਾਰਤਾ)-ਚੰਡੀਗੜ੍ਹ,21 ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 10 ਕੈਬਨਿਟ ਮੰਤਰੀਆਂ ਨੂੰ ਨਾਲ ਨਿੱਜੀ ਅਮਲੇ ਦੀ ਤੈਨਾਤੀ ਕੀਤੀ ਗਈ ਹੈ। ਇਸ ਸੰਬੰਧ ਵਿੱਚ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਆਈਏਐਸ ਨੇ ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਜੁਆਇਨ ਨਹੀਂ ਕਰਦੇ ਤਾਂ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ।
ਦੱਸ ਦਈਏ ਕਿ ਨਰੇਸ਼ ਪੁਰੰਗ ਨੂੰ ਮੁੱਖ ਮੰਤਰੀ ਦੇ ਨਾਲ ਸਕੱਤਰ ਲਗਾਇਆ ਗਿਆ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਪੀ.ਏ ਗੁਰਨਾਮ ਸਿੰਘ ਹੋਣਗੇ।
























