ਵਿਧਾਨ ਸਭਾ ਇਜਲਾਸ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਲੈ ਕੇ ਆਹਮੋ-ਸਾਹਮਣੇ ਹੋਏ ਭਗਵੰਤ ਮਾਨ ਤੇ ਰਾਜਾ ਵੜਿੰਗ
ਪੜ੍ਹੋ,ਕੀ ਹੈ ਪੂਰੀ ਖਬਰ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਸਦਨ ਵਿੱਚ ਜਦੋਂ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਪੁੱਛਿਆ ਗਿਆ ਕਿ ਕੀ ਉਹਨਾਂ ਨੂੰ ਪਤਾ ਹੈ ਕਿ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ ਤਾਂ ਰਾਜਾ ਵੜਿੰਗ ਨੇ ਮਨ੍ਹਾ ਕਰ ਦਿੱਤਾ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਬੜੀ ਮਾੜੀ ਗੱਲ ਹੈ ਕਿ ਤੁਹਾਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ ਬਾਰੇ ਨਹੀਂ ਪਤਾ ਅਤੇ ਨਾਲ ਹੀ ਵੜਿੰਗ ਨੂੰ ਦੱਸਿਆ ਕਿ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਹੁੰਦਾ ਹੈ। ਹੁਣ ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਦੇ ਇੱਕ ਪੁਰਾਣੇ ਟਵੀਟ ਦੀ ਫੋਟੋ ਸਾਂਝੀ ਕਰਦਿਆਂ ਭਗਵੰਤ ਮਾਨ ਅਤੇ ਕੇਜਰੀਵਾਲ ਦੋਵਾਂ ਨੂੰ ਨਿਸ਼ਾਨੇ ਤੇ ਲੈ ਲਿਆ ਹੈ। ਦਰਅਸਲ ਇਹ ਟਵੀਟ 27 ਸਤੰਬਰ 2016 ਦਾ ਹੈ ਜਿਸ ਵਿੱਚ ਕੇਜਰੀਵਾਲ ਭਗਤ ਸਿੰਘ ਦੀ ਵਰ੍ਹੇਗੰਡ ਮੌਕੇ ਪ੍ਰਧਾਨ ਮੰਤਰੀ ਨੂੰ ਕੋਈ ਸਕੀਮ ਲਾਗੂ ਕਰਨ ਲਈ ਕਹਿ ਰਹੇ ਹਨ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਉਹ ਦੱਸਣ ਕਿ ਦੋਵਾਂ ਵਿੱਚੋਂ ਕੌਣ ਸਹੀ ਹੈ ਭਗਵੰਤ ਮਾਨ ਜਾਂ ਫਿਰ ਅਰਵਿੰਦ ਕੇਜਰੀਵਾਲ।
Dear @BhagwantMann ji Half knowledge is more dangerous than no knowledge … Shaheed-e-Azam Bhagat Singh Ji’s Birthday is on 27 September or 28th, as you said ? Who is correct ? You or @ArvindKejriwal Ji ? pic.twitter.com/hYX23AXwD5
— Amarinder Singh Raja Warring (@RajaBrar_INC) March 22, 2022























