ਦਿੱਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਪਹਿਲੀ ਮੁਲਾਕਾਤ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ਲਈ ਉਹ ਦਿੱਲੀ ਪਹੁੰਚ ਗਏ ਹਨ ਅਤੇ ਮੁਲਾਕਾਤ ਦਾ ਸਮਾਂ 1 ਵਜੇ ਦਾ ਹੈ।























