ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਦੀਪ ਪਾਠਕ ਅਤੇ ਸੰਜੀਵ ਅਰੋੜਾ
ਚੰਡੀਗੜ੍ਹ,25 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਅੱਜ ਸੰਦੀਪ ਪਾਠਕ ਅਤੇ ਸੰਜੀਵ ਅਰੋੜਾ ਬਿਨਾ ਮੁਕਾਬਲਾ ਚੁਣੇ ਗਏ ਹਨ।
ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਦੀਪ ਕੁਮਾਰ ਪਾਠਕ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ। ਨਾਲ ਹਨ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ।
ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ।