‘ਆਪ’ ਸਰਕਾਰ ਦੀ ਮੁਫ਼ਤ ਬਿਜਲੀ ਸਕੀਮ ਨੂੰ ਕੇਂਦਰ ਨੇ ਦਿੱਤਾ ਵੱਡਾ ਝਟਕਾ
90 ਦਿਨਾਂ ‘ਚ ਪ੍ਰੀ-ਪੇਡ ਮੀਟਰ ਲਗਾਉਣ ਦੀ ਚਿਤਾਵਨੀ
ਚੰਡੀਗੜ੍ਹ, 26 ਮਾਰਚ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਮਹੀਨਿਆਂ ਚ ਪੰਜਾਬ ਦੇ ਸਾਰੇ ਬਿਜਲੀ ਮੀਟਰਾਂ ਨੂੰ ਪ੍ਰੀ-ਪੇਡ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਚਿੱਠੀ ਲਿਖੀ ਹੈ, ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਇਹ ਚਿਤਾਵਨੀ ਵੀ ਦਿੱਤੀ ਹੈ,ਕਿ ਅਜਿਹਾ ਨਾ ਕਰਨ ਤੇ ਕੇਂਦਰ ਵੱਲੋਂ ਪੰਜਾਬ ਨੂੰ ਮਿਲਣ ਵਾਲੀ ਮਦਦ ਬੰਦ ਹੋ ਜਾਵੇਗੀ। ਇਹ ਚਿੱਠੀ 10 ਮਾਰਚ 2022 ਪੰਜਾਬ ਚੋਣ ਨਤੀਜਿਆਂ ਵਾਲੇ ਦਿਨ ਦੀ ਹੈ, ਬੀਤੇ ਦਿਨ ਇਸ ਚਿੱਠੀ ਦੇ ਸਾਹਮਣੇ ਆਉਣ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ 300 ਯੂਨਿਟ ਮੁਫ਼ਤ ਬਿਜਲੀ ਸਭ ਤੋਂ ਵੱਡੇ ਚੋਣ ਵਾਅਦੇ ਤੇ ਪਾਣੀ ਫਿਰਦਾ ਦਿਖਾਈ ਦੇ ਰਿਹਾ ਹੈ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਅਜੇ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।























