ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ‘ਤੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਜਲਦ ਫੈਸਲਾ ਲੈਣ ਦੇ ਨਿਰਦੇਸ਼
ਚੰਡੀਗੜ੍ਹ,26 ਮਾਰਚ(ਵਿਸ਼ਵ ਵਾਰਤਾ)-ਬੇਅੰਤ ਸਿੰਘ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ਜੋ ਕਿ ਪਿਛਲੇ ਅੱਠ ਸਾਲਾਂ ਤੋਂ ਵੱਧ ਸਮੇਂ ਤੋਂ ਲਟਕ ਰਹੀ ਹੈ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਗਈ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ ‘ਤੇ ਤੁਰੰਤ ਗੌਰ ਕਰੇ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪਟੀਸ਼ਨ ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ






















