• Latest
  • Trending
ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ ਸਾਰਥਕ ਹੈ- ਗੁਰਭਜਨ ਗਿੱਲ

ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ ਸਾਰਥਕ ਹੈ- ਗੁਰਭਜਨ ਗਿੱਲ

5 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

11 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ ਸਾਰਥਕ ਹੈ- ਗੁਰਭਜਨ ਗਿੱਲ

March 26, 2022
in ADMINISTRATION, ਅਜੀਤਗੜ੍ਹ, ਸਾਹਿਤਕ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ ਸਾਰਥਕ ਹੈ- ਗੁਰਭਜਨ ਗਿੱਲ

ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ ਸਾਰਥਕ ਹੈ- ਗੁਰਭਜਨ ਗਿੱਲ

ਲੁਧਿਆਣਾਃ 26 ਮਾਰਚ(ਵਿਸ਼ਵ ਵਾਰਤਾ)-ਮੁਗਲ ਹਕੂਮਤ ਦੇ ਸਮਾਂਕਾਲ ਵਿੱਚ ਦੁੱਲਾ ਭੱਟੀ ਦੇ ਪਿਉ ਸਾਂਦਲ ਭੱਟੀ ਅਤੇ ਉਸ ਦੇ ਬਾਪ ਫ਼ਰੀਦ ਭੱਟੀ ਨੂੰ ਹਾਕਮਾਂ ਵੱਲੋਂ ਬਗਾਵਤੀ ਖ਼ੂਨ ਕਾਰਨ ਫਾਹੇ ਲਾਇਆ ਗਿਆ ਪਰ ਅੱਜ ਦੇ ਦਿਨ ਲਾਹੌਰ ਵਿੱਚ ਦੀਨੇ ਇਲਾਹੀ ਦੇ ਸੰਸਥਾਪਕ ਅਕਬਰ ਬਾਦਸ਼ਾਹ ਨੇ ਦੁੱਲਾ ਭੱਟੀ ਨੂੰ ਫਾਹੇ ਟੰਗਿਆ ਸੀ। ਬਾਰ ਦੇ ਅਣਖ਼ੀਲੇ, ਮਿਹਨਤੀ ਵਾਹੀਕਾਰਾਂ ਦੇ ਹੱਕਾਂ ਲਈ ਡਟਣ ਵਾਲੇ ਇਸ ਸੂਰਮੇ ਨੂੰ ਤੇਤੇ ਕਰਨ ਲਈ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਅਮਰੀਕਾ ਦੇ ਮੈਰੀਲੈਂਡ ਸੂਬੇ ਚ ਵੱਸਦੇ ਪੰਜਾਬੀ ਲੇਖਕ ਤੇ ਖੋਜੀ ਵਿਦਵਾਨ ਧਰਮ ਸਿੰਘ ਗੋਰਾਇਆ ਵੱਲੋਂ ਲਿਖੀ ਪੁਸਤਕ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਲਗਪਗ 250 ਪੰਨਿਆਂ ਦੀ ਇਸ ਕਿਤਾਬ ਨੂੰ ਪਾਕਿਸਤਾਨ ਵਿੱਚ ਵੀ ਅੱਜ ਲਾਹੌਰ ਵਿੱਚ ਦੁੱਲਾ ਭੱਟੀ ਦੀ ਕਬਰ ਤੇ ਇਲਿਆਸ ਘੁੰਮਣ ਤੇ ਸਾਥੀਆਂ ਵੱਲੋਂ ਲੋਕ ਹਵਾਲੇ ਕੀਤਾ ਗਿਆ ਹੈ। ਇਸ ਦਾ ਲਿਪੀ ਅੰਤਰ ਮੁਹੰਮਦ ਆਸਿਫ਼ ਰਜ਼ਾ ਨੇ ਕੀਤਾ ਹੈ।
ਇਸ ਪੁਸਤਕ ਬਾਰੇ ਬੋਲਦਿਆਂ ਇਲਿਆਸ ਘੁੰਮਣ ਨੇ ਕਿਹਾ ਕਿ ਦੁੱਲਾ ਭੱਟੀ ਪੰਜਾਬੀਆਂ ਦੀ ਅਣਖ਼ ਦਾ ਰੂਪ ਸਰੂਪ ਏ। ਉਹ ਸਾਨੂੰ ਸਾਡੇ ਅਸਲੇ ਦੀ ਦੱਸ ਪਾਉਂਦਾ ਏ। ਉਹ ਸਾਡੀ ਪਛਾਣ ਕਰਾਉਂਦਾ ਏ। ਉਹ ਸਿੰਙਾਣ ਜਿਹਨੂੰ ਅਸੀਂ ਭੁਲਾ ਬੈਠੇ ਸਾਂ। ਉਹ ਪੰਜਾਬੀਆਂ ਨੂੰ ਹਲੂਣੇ ਮਾਰ ਮਾਰ ਜਗਾਉਂਦਾ ਰਹਿੰਦਾ ਏ। ਜਦ ਕੋਈ ਗਾਇਕ ਦੁੱਲੇ ਭੱਟੀ ਦੀ ਵਾਰ ਗਾ ਰਿਹਾ ਹੁੰਦਾ ਏ , ਕੋਈ ਸਿਆਣਾ ਉਹਦੀ ਬੀਰ ਗਾਥਾ ਸੁਣਾ ਰਿਹਾ ਹੁੰਦਾ ਏ ਤੇ ਪੰਜਾਬੀ ਸੂਰਮਾ ਸਗਵਾਂ ਉਸ ਸੰਗਤ ਵਿਚ ਹਾਜ਼ਰ ਹੋ ਜਾਂਦਾ ਏ। ਉਹਦੀ ਹੋਂਦ ਪੰਜਾਬੀਆਂ ਵਿਚ ਜੋਸ਼ ਜਜ਼ਬੇ ਭਰ ਦਿੰਦੀ ਏ।
ਵੇਲੇ ਦੀਆਂ ਔਕੜਾਂ ਵਿਚ ਫਾਥਿਆਂ ਨੂੰ ਹਰ ਔਕੜ ਨਾਲ਼ ਨਜਿੱਠਣ ਦੀ ਰਾਹ ਲੱਭ ਜਾਂਦੀ ਏ। ਉਹ ਦੁੱਲੇ ਦੀਆਂ ਵਾਰਾਂ ਤੇ ਕਥਾਵਾਂ ਵਿਚੋਂ ਆਪਣੀ ਗਵਾਚੀ ਹੋਂਦ ਨੂੰ ਲੱਭਣ ਜੋਗੇ ਹੋ ਨਿੱਬੜਦੇ ਨੇ। ਉਨ੍ਹਾਂ ਨੂੰ ਫ਼ਿਰ ਆਪਣੇ ਸਰੀਰ ਦੇ ਡੱਕਰੇ ਹੋਏ ਅੰਗ ਭਾਲਣੇ ਨਹੀਂ ਪੈਂਦੇ। ਦੁੱਲਾ ਭੱਟੀ ਸਭਨਾਂ ਪੰਜਾਬੀਆਂ ਨੂੰ ਇਸ ਸਾਂਝੇ ਵਜੂਦ ਨਾਲ਼ ਜੋੜ ਦਿੰਦਾ ਏ ਜਿਹਨੂੰ ਆਪਾਂ ਹੱਥੀਂ ਵੱਢ ਟੁੱਕ ਦਿੱਤਾ ਸੀ। ਨਿਰਾ ਧੜ ਈ ਨਹੀਂ ਉਹ ਫੀਤੀ ਫੀਤੀ ਹੋਈਆਂ ਸੋਚਾਂ ਨੂੰ ਵੀ ਇਕ ਲੜੀ ਵਿਚ ਪਰੋਂਦਾ ਏ। ਉਹਦੇ ਸੋਹਿਲੇ ਗਾਉਣ ਵਾਲਾ ਜਾਂ ਕਥਾ ਕਰਨ ਵਾਲਾ ਪੰਜਾਬੀਆਂ ਦਾ ਸਾਂਝਾ ਕਲਾਕਾਰ ਤੇ ਕਥਾਕਾਰ ਦਾ ਰੂਪ ਧਾਰਨ ਕਰਦਾ ਏ।
ਇਸ ਵਾਰ ਇਹ ਕਥਾ ਸੁਣਾ ਰਿਹਾ ਏ ਧਰਮ ਸਿੰਘ ਗੋਰਾਇਆ। ਖ਼ੇਰੂੰ ਖ਼ੇਰੂੰ ਪੰਜਾਬੀਆਂ ਨੂੰ ਮੁੜ ਜੋੜਨ ਵਾਲੇ ਨੇ ਲਿਖੀ ਤੇ ਦੁੱਲੇ ਭੱਟੀ ਦੀ ਜੀਵਨੀ ਏ ਪਰ ਜਾਪਦਾ ਏ ਉਹਨੇ ਪੂਰੇ ਪੰਜਾਬ ਦੀ ਅਮਰ ਗਾਥਾ ਲਿਖ ਦਿੱਤੀ ਏ। ਏਨੇ ਵੇਰਵੇ ਨਾਲ਼ ਪਹਿਲਾਂ ਕਦੇ ਕਿਸੇ ਵੀ ਲੇਖਕ ਨੇ ਸਾਨੂੰ ਸਾਡੀ ਇਹ ਸਾਂਝੀ ਦਾਸਤਾਨ ਨਹੀਂ ਸੁਣਾਈ। ਵਿਸਥਾਰ ਸਹਿਤ ਸਾਡੇ ਸਨਮੁਖ ਸਾਡਾ ਅਪਣਾ ਇਹ ਸਰੂਪ ਪੇਸ਼ ਕਰਨ ਤੇ ਲਿਖਣ ਵਾਲੇ ਦੀ ਘਾਲਣਾ ਨੂੰ ਅਸੀਂ ਸਲਾਹੇ ਬਿਨਾ ਨਹੀਂ ਰਹਿ ਸਕਦੇ।
ਇਸ ਪੁਸਤਕ ਬਾਰੇ ਔਕਸਫੋਡ ਯੂਨੀਵਰਸਿਟੀ ਯੂ ਕੇ ਦੇ ਪ੍ਰੋਫੈਸਰ ਪ੍ਰੀਤਮ ਸਿੰਘ ਨੇ ਕਿਹਾ ਹੈ ਕਿ
ਧਰਮ ਸਿੰਘ ਗੋਰਾਇਆ ਨੇ ਆਪਣੀ ਊਰਜਾ ਤੇ ਸ਼ਕਤੀ ਸੋਮੇ ਉਨ੍ਹਾਂ ਸੂਰਮੇ ਬਹਾਦਰਾਂ ਤੇ ਧਰਤੀ ਪੁੱਤਰਾਂ ਦੀ ਖੋਜ ਭਾਲ ਤੇ ਉਨ੍ਹਾਂ ਦੀ ਵਾਰਤਾ ਪੰਜਾਬੀਆਂ ਨੂੰ ਪੜ੍ਹਨ ਸੁਣਾਉਣ ਦਾ ਅਹਿਦਨਾਮਾ ਕੀਤਾ ਹੋਇਆ ਏ। ਇਹ ਬੀਤੇ ਸਮਿਆਂ ਦੇ ਵਿਸ਼ਵ ਦੇ ਚੋਣਵੇ ਅਮਰ ਨਾਇਕ ਨੇ ਜੋ ਸਾਨੂੰ ਸੰਘਰਸ਼ ਦੀ ਪ੍ਰੇਰਨਾ ਦਿੰਦੇ ਨੇ।
ਜ਼ੁਲਮ ਦੇ ਖ਼ਿਲਾਫ਼ ਲੜਨ ਵਾਲੇ ਸੂਰਮੇ ਉਸ ਦਾ ਮਨ ਪਸੰਦ ਵਿਸ਼ਾ ਹਨ। ਕਿਸਾਨੀ ਵਿੱਚੋਂ ਉੱਭਰੇ ਬਾਗੀ ਉਸ ਨੂੰ ਵੱਧ ਪ੍ਰਭਾਵਤ ਕਰਦੇ ਹਨ।
ਦੁੱਲਾ ਭੱਟੀ ਬਾਰੇ ਇਹ ਕਿਤਾਬ ਲਿਖ ਕੇ ਧਰਮ ਸਿੰਘ ਗੋਰਾਇਆ ਨੇ ਸਾਨੂੰ ਰਾਜਾ ਸ਼ਾਹੀ ਤੇ ਸਾਮੰਤ ਸ਼ਾਹੀ ਦੇ ਗੱਠ ਜੋੜ ਖ਼ਿਲਾਫ਼ ਨਾਬਰ ਝੰਡਾ ਬਰਦਾਰ ਨਾਲ ਮਿਲਵਾਇਆ ਹੈ।
ਮੈਂ ਉਸ ਦੇ ਇਸ ਉੱਦਮ ਦੀ ਪ੍ਰਸ਼ੰਸਾ ਕਰਦਾ ਹਾਂ ਕਿਉਂਕਿ ਸਮਾਜ ਵਿੱਚੋਂ ਸਮਾਜਿਕ ਸਰੋਕਾਰਾਂ ਵਾਲੇ ਨਾਇਕਾਂ ਨੇ ਹੀ ਸਾਡੇ ਲਈ ਪ੍ਰੇਰਨਾ ਸਰੋਤ ਬਣਨਾ ਹੁੰਦਾ ਹੈ। ਅੱਜ ਦੇ ਜਾਬਰ ਹਾਕਮਾਂ ਲਈ ਵੀ ਦੁੱਲੇ ਦੀ ਵੰਗਾਰ ਸਾਡੇ ਅੰਦਰ ਜ਼ੁੰਬਸ਼ ਪੈਦਾ ਕਰਦੀ ਹੈ। ਇਹ ਕਿਤਾਬ ਪੜ੍ਹਨ ਵਾਲਾ ਹਰ ਪਾਠਕ ਲਾਜ਼ਮੀ ਦੁੱਲਾ ਭੱਟੀ ਵਿੱਚੋਂ ਆਪਣੇ ਨਕਸ਼ ਪਛਾਣੇਗਾ।
ਭਾਰਤ ਦੀ ਕੇਂਦਰ ਸਰਕਾਰ ਨਾਲ ਕਿਸਾਨ ਤੇ ਕਿਰਤੀ ਕਾਮਿਆਂ ਵੱਲੋਂ ਲੜਿਆ ਸਵਾ ਸਾਲ ਲੰਮਾ ਸੰਘਰਸ਼ ਸਾਨੂੰ ਦੁੱਲੇ ਦੀ ਲਕੀਰ ਗੂੜ੍ਹੀ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਮੁੱਲਵਾਨ ਕਿਤਾਬ ਦੀ ਆਮਦ ਪੰਜਾਬ ਦੀ ਜਵਾਨੀ ਨੂੰ ਜਬਰ ਦੇ ਸ਼ਿਲਾਫ਼ ਸੰਘਰਸ਼ ਦੀ ਤਾਕਤ ਦੇਵੇਗੀ। ਇਹੀ ਕਿਸੇ ਕਿਰਤ ਦੀ ਸਾਰਥਿਕਤਾ ਹੁੰਦੀ ਹੈ।
ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਲਿਖਿਆ ਹੈ। ਉਨ੍ਹਾਂ ਦੱਸਿਆ ਕਿ
ਗੁਰਮੁਖੀ ਅੱਖਰਾਂ ਵਿੱਚ ਇਹ ਪੁਸਤਕ
ਪੰਜ ਅਪ੍ਰੈਲ ਤੀਕ ਸਭ ਪੁਸਤਕ ਵਿਕਰੇਤਾਵਾਂ ਕੋਲ ਪੁੱਜ ਜਾਵੇਗੀ। ਇਸ ਦਾ ਵਿਤਰਣ ਸਿੰਘ ਬਰਦਰਜ਼ ਅੰਮ੍ਰਿਤਸਰ ਵੱਲੋਂ ਕੀਤਾ ਜਾ ਰਿਹਾ ਹੈ।
ਪ੍ਰੋਃ ਗਿੱਲ ਨੇ ਕਿਹਾ ਕਿ ਦੁੱਲਾ ਭੱਟੀ ਦਾ ਆਦਮ ਕੱਦ ਬੁੱਤ ਵੀ ਮਨਜੀਤ ਸਿੰਘ ਗਿੱਲ ਘੱਲ ਕਲਾਂ (ਮੋਗਾ) ਵੱਲੋਂ ਤਿਆਰ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਪੰਜਾਬ ਸਰਕਾਰ ਦੀ ਮਦਦ ਨਾਲ ਅੰਮ੍ਰਿਤਸਰ ਲਾਹੌਰ ਮਾਰਗ ਤੇ ਕਿਸੇ ਯੋਗ ਸਥਾਨ ਤੇ ਸਥਾਪਿਤ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੰਮ੍ਰਿਤਸਰ ਦੀਆਂ ਸਭਿਆਚਾਰਕ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

by Jaspreet Kaur
1 week ago
0

Delhi-NCR 'ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ ਨਵੀ ਦਿੱਲੀ, 2 ਨਵੰਬਰ 2026 (ਵਿਸ਼ਵ ਵਾਰਤਾ): ਸੁਪਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 