ਸਰਕਾਰ ਬਦਲੀ ਪਰ ਬੇਰੁਜ਼ਗਾਰਾਂ ਦਾ ਟੈਂਕੀਆਂ ਤੇ ਚੜ੍ਹਕੇ ਰੁਜ਼ਗਾਰ ਮੰਗਣ ਦਾ ਸਿਲਸਿਲਾ ਨਾ ਹਟਿਆ
ਸੰਗਰੂਰ ਵਿੱਚ ਪੰਜਾਬ ਪੁਲਿਸ ਦੀ ਅਧੂਰੀ ਭਰਤੀ ਨੂੰ ਪੂਰਾ ਕਰਨ ਦੀ ਮੰਗ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਨੋਜਵਾਨ
ਚੰਡੀਗੜ੍ਹ,29 ਮਾਰਚ(ਵਿਸ਼ਵ ਵਾਰਤਾ)- 2016 ਦੀ ਪੰਜਾਬ ਪੁਲਿਸ ਦੀ ਅਧੂਰੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਵੇਰ ਬੇਰੁਜ਼ਾਗਰ ਨੌਜਵਾਨ ਪਾਣੀ ਵਾਲੀ ਟੈਂਕੀ ਤੇ ਚੜ੍ਹ ਗਏ ਹਨ। ਇਹ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂੂਰ ਦੀ ਹੈ। ਦੱਸ ਦਈਏ ਕਿ ਪਿਛਲੀ ਸਰਕਾਰ ਵੇਲੇ ਵੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਇਹ ਬੇਰੋਜ਼ਗਾਰ ਸੰਘਰਸ਼ ਕਰਦੇ ਰਹੇ ਨ। ਹੁਣ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਗੇ ਵੀ ਪੁਰਾਣੀ ਭਰਤੀ ਨੂੰ ਮੁਕੰਮਲ ਕਰਨ ਲਈ ਧਰਨੇ ਪ੍ਰਦਰਸ਼ਨ ਜਾਰੀ ਹਨ। ਟੈਂਕੀ ਤੇ ਚੜ੍ਹੇ ਨੋਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਉਹਨਾਂ ਨੇ ਪੰਜਾਬ ਪੁਲਿਸ ਦੀ ਭਰਤੀ ਵਾਲਾ ਪੋਸਟਰ ਹੇਠਾਂ ਲਟਕਾਇਆ ਹੋਇਆ ਹੈ। ਪੁਲਿਸ ਅਤੇ ਪ੍ਰਸ਼ਾਸ਼ਨ ਦੇ ਅਧਿਕਾਰੀ ਉਹਨਾਂ ਨੂੰ ਹੇਠਾਂ ਉਤਾਰਨ ਲਈ ਯਤਨ ਕਰ ਰਹੇ ਹਨ।






















