ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਾਲੀ ਹੋਈ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਦੀ ਕੁਰਸੀ
ਕਾਂਗਰਸੀ ਆਗੂ ਲਾਲ ਸਿੰਘ ਨੇ ਦਿੱਤਾ ਅਸਤੀਫਾ
ਚੰਡੀਗੜ੍ਹ,29 ਮਾਰਚ(ਵਿਸ਼ਵ ਵਾਰਤਾ)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਗਾਏ ਗਏ ਕਾਂਗਰਸੀ ਆਗੂ ਲਾਲ ਸਿੰਘ ਨੇ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਅਸਤੀਫਾ ਦੇੇ ਦਿੱਤਾ ਹੈ। ਜਿਕਰਯੋਗ ਹੈ ਕਿ ਥੋੜ੍ਹੇ ਦਿਨਾਂ ਵਿੱਚ ਹੀ ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਹੋਣ ਵਾਲੀ ਹੈ। ਅਜਿਹੇ ‘ਚ ਅਹਿਮ ਅਹੁਦੇ ਨੂੰ ਖਾਲੀ ਨਹੀਂ ਰੱਖਿਆ ਜਾ ਸਕਦਾ ਪੰਜਾਬ ਸਰਕਾਰ ਜਲਦ ਹੀ ਨਵੇਂ ਚੇਅਰਮੈਨ ਦੀ ਨਿਯੁਕਤੀ ਕਰ ਸਕਦੀ ਹੈ।






















