• Latest
  • Trending
ਭਗਵੰਤ ਮਾਨ ਵਲੋਂ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਦੀ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ

ਭਗਵੰਤ ਮਾਨ ਵਲੋਂ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਦੀ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

40 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

1 hour ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

2 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

4 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

5 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

5 hours ago
Hindi News
English News
Sunday, November 15, 2026
No Result
View All Result
28 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਵਲੋਂ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਦੀ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ

March 30, 2022
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ, ਪਟਿਆਲਾ
ਭਗਵੰਤ ਮਾਨ ਵਲੋਂ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਦੀ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ

ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦਾ ਐਲਾਨ

ਭਗਵੰਤ ਮਾਨ ਵਲੋਂ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ

ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਸਮਾਗਮ ਦੇ ਆਖਰੀ ਦਿਨ ਫਿਲਮ ਤੇ ਟੀ.ਵੀ. ਖੇਤਰ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ

ਪਟਿਆਲਾ, 30ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ।
 ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ ਦੇ ਆਖਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਫੰਡਾਂ ਦੀ ਘਾਟ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।
ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਤੋਂ ਪੂਰਨ ਸਹਿਯੋਗ ਤੇ ਸਮਰਥਨ ਦੀ ਮੰਗ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਬਹਾਦਰ ਨਾਇਕਾਂ ਤੋਂ ਸਦਾ ਪ੍ਰੇਰਨਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਬਦਲਾਖੋਰੀ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਲਈ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਅਧਿਆਪਕਾਂ ਦੇ ਲਮਕਦੇ ਸਾਰੇ ਮਸਲਿਆਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਹੁਣ ਕਿਸੇ ਵੀ ਅਧਿਆਪਕ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਪਾਣੀ ਦੀਆਂ ਟੈਂਕੀਆਂ ‘ਤੇ ਨਹੀਂ ਚੜਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਸਕੂਲ-ਕਾਲਜ ਅਧਿਆਪਕਾਂ ਤੋਂ ਸਿੱਖਿਆ ਤੋਂ ਬਿਨ੍ਹਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ।
ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੀ ਜਵਾਨੀ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ, ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਦੇ ਮੌਕੇ ਪੰਜਾਬ ‘ਚ ਹੀ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ‘ਚ ਅਥਾਹ ਸ਼ਕਤੀ ਹੈ ਅਤੇ ਹੁਣ ਇਸ ਨੂੰ ਨਵੀਂ ਸੇਧ ਦਿੱਤੀ ਜਾਵੇਗੀ ਤਾਂ ਕਿ ਉਹ ਹੁਨਰਮੰਦ ਬਣਕੇ ਸਮਾਜ ਦੇ ਚੰਗੇ ਨਾਗਰਿਕ ਸਣ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸੂਬੇ ਵਿੱਚ ਹੀ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ ਜਾਣ ਦੀ ਲੋੜ ਹੀ ਨਾ ਪਵੇ।
ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜਾ ਕਰਦਿਆਂ ਕਿਹਾ ਕਿ ਜਦੋਂ ਉਹ ਕਾਲਜ ਪੜ੍ਹਦੇ ਸੀ ਤਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਯੂਥ ਫੈਸਟੀਵਲ ਵਿੱਚ ਭਾਗ ਲੈਣ ਲਈ ਆਉਂਦੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਾਰਾਂ-ਜਿੱਤਾਂ ਦੇ ਕਈ ਉਤਰਾਅ ਚੜ੍ਹਾਅ ਵੀ ਵੇਖੇ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ‘ਤੇ ਆਪਣੀਆਂ ਇੱਛਾਵਾਂ ਨਾ ਥੋਪਣ ਬਲਕਿ ਬੱਚਿਆਂ ਦੇ ਹੁਨਰ ਨੂੰ ਪਛਾਣ ਕੇ ਉਨ੍ਹਾਂ ਨੂੰ ਜੀਵਨ ‘ਚ ਅੱਗੇ ਵਧਣ ਦੀ ਖੁੱਲ੍ਹ ਦੇਣ।
ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ‘ਚ ਅੱਗੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸ. ਮੀਤ ਹੇਅਰ ਨੇ ਨੌਜਵਾਨ ਸ਼ਕਤੀ ਨੂੰ ਸਕਾਰਤਮਕ ਤੌਰ ‘ਤੇ ਵਰਤਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਪੰਜਾਬ ਦੀ ਨੌਜਵਾਨ ਦੇ ਜੋਸ਼ ਨੂੰ ਸੂਬੇ ਨੂੰ ਅੱਗੇ ਵਧਾਉਣ ਲਈ ਵਰਤੇਗੀ।
ਸਿੱਖਿਆ ਮੰਤਰੀ ਨੇ ਹੋਰ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਵਿਸ਼ਵ ‘ਚ ਵੱਸਦੇ ਸਮੁਚੇ ਪੰਜਾਬੀਆਂ ਦੀ ਯੂਨੀਵਰਸਿਟੀ ਹੈ ਅਤੇ ਇਹ ਰਹਿੰਦੀ ਦੁਨੀਆਂ ਤੱਕ ਕਾਇਮ ਰਹੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਨਣ ਦੇ ਕੁਝ ਦਿਨਾਂ ਅੰਦਰ ਹੀ ਇੱਥੇ ਆਉਣ ਦਾ ਫੈਸਲਾ ਕਰਨਾ ਸ. ਮਾਨ ਦੀ ਪੰਜਾਬੀ ਯੂਨੀਵਰਸਿਟੀ ਪ੍ਰਤੀ ਫ਼ਿਕਰਮੰਦੀ ਨੂੰ ਦਰਸਾਉਂਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਫ਼ਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵਿਜ਼ਨ ਅਤੇ ਰੰਗ ਮੰਚ ਮਹਾਂ ਉਤਸਵ ਦੇ ਸਮਾਪਤੀ ਮੌਕੇ ਉਘੇ ਫ਼ਿਲਮਕਾਰ ਮਨਮੋਹਨ ਸਿੰਘ, ਪ੍ਰਸਿੱਧ ਪੰਜਾਬੀ ਅਦਾਕਾਰ ਯੋਗਰਾਜ ਸਿੰਘ, ਗੁੱਗੂ ਗਿੱਲ, ਵਿਜੇ ਟੰਡਨ, ਗਾਇਕ ਮੁਹੰਮਦ ਸਦੀਕ ਤੇ ਸੁਰਿੰਦਰ ਛਿੰਦਾ ਅਤੇ ਫ਼ਿਲਮ ਨਿਰਦੇਸ਼ਕ ਸੁਮੀਤ ਕੰਗ ਦਾ ਸਨਮਾਨ ਕੀਤਾ। ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਸੋਵੀਨਰ ਵੀ ਰੀਲੀਜ਼ ਕੀਤਾ। ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਸਵਾਗਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਬਾਰੇ ਵਿਸਤ੍ਰਤ ਰਿਪੋਰਟ ਪੇਸ਼ ਕੀਤੀ।
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਗੁਰਲਾਲ ਘਨੌਰ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਚੇਤੰਨ ਸਿੰਘ ਜੌੜੇਮਾਜਰਾ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਪੰਜਾਬੀ ਫ਼ਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ, ਮੀਤ ਪ੍ਰਧਾਨ ਬੀਨੂ ਢਿੱਲੋਂ, ਸਕੱਤਰ ਮਲਕੀਤ ਰੌਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬੀ ਫ਼ਿਲਮਾਂ ਦੇ ਅਤੇ ਟੀ.ਵੀ. ਕਲਾਕਾਰ ਅਤੇ ਵਿਦਿਆਰਥੀ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 