ਵਿਧਾਨ ਸਭਾ ਵਿੱਚ ਆਹਮੋ ਸਾਹਮਣੇ ਹੋਏ ਮੁੱਖ ਮੰਤਰੀ ਤੇ ਰਾਣਾ ਗੁਰਜੀਤ ਸਿੰਘ
ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸਪੀਕਰ ਨੇ ਸਦਨ ਵਿੱਚ ਕੱਢਿਆ ਬਾਹਰ
ਚੰਡੀਗੜ੍ਹ,1 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾ ਵਿਸ਼ੇਸ਼ ਇਜਲਾਸ ਦੌਰਾਨ ਕਾਫੀ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਮੁੱਖ ਮੰਤਰੀ ਵਿਚਾਲੇ ਬਹਿਸ ਛਿੜ ਗਈ । ਦੱਸ ਦਈਏ ਕਿ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਕਾਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸਦਨ ਵਿੱਚੋਂ ਬਾਹਰ ਜਾਣ ਦਾ ਆਦੇਸ਼ ਦੇ ਦਿੱਤਾ। ਜਿਸ ਨੂੰ ਲੈ ਕੇ ਰਾਣਾ ਗੁਰਜੀਤ ਸਿੰਘ ਵੀ ਖੜ੍ਹੇ ਹੋ ਗਏ ਅਤੇ ਉਹਨਾਂ ਨੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਨਾ ਬੋਲਣ ਦੇਣ ਦਾ ਮੁੱਦਾ ਚੁੱਕਿਆ।






















