ਆਂਦਰੇ ਰਸੇਲ ਦੀ ਧਮਾਕੇਦਾਰ ਪਾਰੀ ਨਾਲ ਕੋਲਕਾਤਾ ਨੇ ਜਿੱਤ ਕੀਤੀ ਦਰਜ
ਚੰਡੀਗੜ੍ਹ, 2 ਅਪ੍ਰੈਲ (ਵਿਸ਼ਵ ਵਾਰਤਾ)-ਉਮੇਸ਼ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਆਂਦਰੇ ਰਸਲ ਦੇ ਤੂਫਾਨੀ ਅਰਧ ਸੈਂਕੜੇ ਦੀ ਮਦਦ ਨਾਲ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੇ ਇੰਡੀਅਨ ਪ੍ਰੀਮੀਅਰ ਲੀਗ ‘ਚ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਪੰਜਾਬ ਕਿੰਗਜ਼ ਦੇ 138 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੇਕੇਆਰ ਨੇ 14.3 ਓਵਰਾਂ ਵਿੱਚ ਚਾਰ ਵਿਕਟਾਂ ’ਤੇ 141 ਦੌੜਾਂ ਬਣਾਈਆਂ ਅਤੇ ਕੇਕੇਆਰ ਨੇ ਆਸਾਨ ਜਿੱਤ ਹਾਸਲ ਕੀਤੀ।























