ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਸੱਦੀ ਮੀਟਿੰਗ
ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਕਰਨਗੇ ਵਿਚਾਰ ਵਟਾਂਦਰਾ
ਚੰਡੀਗੜ੍ਹ,4ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਦੇ ਸਾਰੇ ਡੀਸੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ।ਮੀਟਿੰਗ ਦਾ ਸਮਾਂ 11 ਵਜੇ ਦਾ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਕੈਬਨਿਟ ਮੰਤਰੀ ਅਤੇ ਹੋਰ ਵੀ ਵੱਡੇ ਅਧਿਕਾਰੀ ਸ਼ਾਮਿਲ ਹੋਣਗੇ।






















