ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ ਵੱਲੋਂ 156 ਖੇਤਰੀ ਭਾਸ਼ਾਵਾਂ ਨੂੰ ਲੈ ਕੇ ਵੱਡਾ ਫ਼ੈਸਲਾ!
ਹੁਣ ਪੰਜਾਬ ਦੇ ਆਰਮੀ ਸਕੂਲਾਂ ’ਚ ਪੜ੍ਹਾਈ ਜਾਵੇਗੀ ਪੰਜਾਬੀ ਭਾਸ਼ਾ
ਚੰਡੀਗੜ੍ਹ, 5 ਅਪ੍ਰੈਲ(ਵਿਸ਼ਵ ਵਾਰਤਾ)- ਆਰਮੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਚੰਗੀ ਖਬਰ ਹੈ। AWES(ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ) ਵੱਲੋਂ ਦੇਸ਼ ਭਰ ਦੇ ਸਾਰੇ ਆਰਮੀ ਸਕੂਲਾਂ ਵਿਚ 156 ਖੇਤਰੀ ਭਾਸ਼ਾਵਾਂ ਨੂੰ ਪੜ੍ਹਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। AWES ਨੇ ਪੰਜਾਬ ਦੇ ਸਾਰੇ ਆਰਮੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਪੜ੍ਹਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖੇਤਰੀ ਭਾਸ਼ਾਵਾਂ 6 ਤੋਂ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾਣਗੀਆਂ। ਹਾਲਾਂਕਿ ਹਰੇਕ ਕਲਾਸ ਵਿਚ ਘੱਟੋ-ਘੱਟ 15 ਵਿਦਿਆਰਥੀ ਕਿਸੇ ਵੀ ਖੇਤਰੀ ਭਾਸ਼ਾ ਨੂੰ ਪੜ੍ਹਨ ਲਈ ਹੋਣੇ ਚਾਹੀਦੇ ਹਨ।






















