ਕੁਲਦੀਪ ਸਕਸੈਨਾ ਨੇ ਹੋਲੀ ਮਿਸ਼ਨ ਦੇ ਪ੍ਰਿੰਸੀਪਲ ਡਾਇਰੈਕਟਰ ਦਾ ਚਾਰਜ ਸੰਭਾਲਿਆ
ਲਹਿਰਾਗਾਗਾ, 5 ਅਪ੍ਰੈਲ (ਵਿਸ਼ਵ ਵਾਰਤਾ ) – ਪਟਿਆਲਾ ਵਿਖੇ ਵਾਈ.ਪੀ.ਐਸ ਸਕੂਲ ਵਿਖੇ ਵੱਖ-ਵੱਖ ਅਹੁਦਿਆਂ ਉੱਪਰ 30 ਸਾਲ ਲਗਾਤਾਰ ਸੇਵਾ ਨਿਭਾਉਣ ਵਾਲੇ ਕੁਲਦੀਪ ਸਕਸੈਨਾ ਸਥਾਨਕ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਵਿਚ ਪ੍ਰਿੰਸੀਪਲ ਡਾਇਰੈਕਟਰ ਵਜੋਂ ਜੁਆਇੰਨ ਕਰਨ ਉੱਪਰ ਮੈਨੇਜਮੈਂਟ ਅਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਇਸ ਮੌਕੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਸਕੂਲ ਵਿਚ ਬੋਲਚਾਲ ਦਾ ਸਲੀਕਾ, ਅਨੁਸ਼ਾਸਨ ਅਤੇ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿਚ ਜੂਝਣ ਵਾਲੇ ਗੁਣ ਵੀ ਹੋਣੇ ਜ਼ਰੂਰੀ ਹਨ।ਇਸ ਮੌਕੇ ਪ੍ਰਬੰਧਕ ਕੰਵਲਜੀਤ ਢੀਂਡਸਾ, ਰਾਜੇਸ਼ ਭੋਲਾ, ਮੈਡਮ ਅਮਨ ਢੀਂਡਸਾ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਕਿੰਚੂ ਬਾਲਾ, ਹਰਪ੍ਰੀਤ ਚੋਟੀਆਂ, ਦਿਨੇਸ਼ ਗਰਗ ਅਤੇ ਹਰਪ੍ਰੀਤ ਕੌਰ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ।
























