ਏ ਡੀ ਸੀ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨਾਂ ਦੀ ਕਾਊਂਸਲਿੰਗ
ਨਵਾਂਸ਼ਹਿਰ, 5 ਅਪ੍ਰੈਲ(ਵਿਸ਼ਵ ਵਾਰਤਾ)-ਮੇਜਰ ਅਮਿਤ ਸਰੀਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਦੀ ਕਾਊਂਸਲਿੰਗ ਕੀਤੀ ਗਈ।
ਉਨ੍ਹਾਂ ਵੱਲੋਂ ਉਮੀਦਵਾਰਾਂ ਨਾਲ ਪ੍ਰੀਖਿਆਵਾਂ ਦੀ ਤਿਆਰੀ ਦੇ ਸਬੰਧ ਵਿੱਚ ਬਹੁਤ ਹੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਉਮੀਦਵਾਰਾਂ ਨੂੰ ਤਿਆਰੀ ਸਬੰਧੀ ਅਖਬਾਰ, ਸਬੰਧਤ ਕਿਤਾਬਾਂ, ਮੈਗਜ਼ੀਨ ਸਬੰਧੀ ਦੱਸਿਆ ਗਿਆ ਅਤੇ ਨਾਲ ਹੀ ਬਿਊਰੋ ਦੀ ਲਾਇਬ੍ਰੇਰੀ ਦਾ ਲਾਭ ਲੈਣ ਲਈ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਰ ਜੀ ਵੱਲੋਂ ਉਮੀਦਵਾਰਾਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਆਪਣੀਆਂ ਆਦਤਾਂ ਵਿੱਚ ਲੋੜੀਂਦਾ ਸੁਧਾਰ ਅਤੇ ਇੱਕ ਟਾਈਮ ਟੇਬਲ ਬਣਾਉਣ ਲਈ ਕਿਹਾ ਗਿਆ। ਸ੍ਰੀ ਹਰਮਨਦੀਪ ਸਿੰਘ, ਕਰੀਅਰ ਕਾਊਂਸਲਰ ਵੱਲੋਂ ਉਮੀਦਵਾਰਾਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਬਿਊਰੋ ਦੀ ਲਾਇਬ੍ਰੇਰੀ, ਫ੍ਰੀ ਕੋਚਿੰਗ ਅਤੇ ਫਰੀ ਇੰਟਰਨੈੱਟ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸੰਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੀ ਹਾਜ਼ਰ ਸਨ।























